ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ : ਅਕਾਲੀ ਦਲ ਦੀ ਇਕਾਈ ਬੀਸੀ ਵਿੰਗ ਦੀ ਅਹਿਮ ਮੀਟਿੰਗ ਹੋਈ। ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ। ਸ.ਚੀਮਾ ਨੇ ਸਭ ਤੋਂ ਪਹਿਲਾਂ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਗਟ ਦਿਵਸ ਦੀ ਸਾਰੇ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਬੀਸੀ ਵਿੰਗ ਨਾਲ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਹਰ ਸਾਲ 17 ਸਤੰਬਰ ਨੂੰ ਬੀਸੀ ਵਿੰਗ ਇਕਾਈ ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਸੀ ਪਰ ਇਸ ਵਾਰ ਕੋਰੋਨਾ ਵਾਇਰਸ ਮਹਾਮਾਰੀ ਕਰਕੇ ਇਹ ਸਮਾਗਮ ਨਹੀਂ ਮਨਾਇਆ ਜਾ ਰਿਹਾ ਤੇ ਬਾਬਾ ਵਿਸ਼ਵਕਰਮਾ ਜੀ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪੋ ਆਪਣੇ ਘਰਾਂ 'ਚ ਹੀ ਬਾਬਾ ਜੀ ਦੇ ਪ੍ਰਗਟ ਦਿਵਸ ਦੀਆਂ ਖੁਸ਼ੀਆਂ ਮਨਾਈਆਂ ਜਾਣ। ਜਿਸ ਨਾਲ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਕ ਇਕੱਠ ਨਾ ਕਰਨਾ ਅਤੇ ਸਮਾਜਿਕ ਦੂਰੀਆਂ ਵਰਗੀਆਂ ਗੱਲਾਂ ਦਾ ਖਿਆਲ ਰੱਖਿਆ ਜਾ ਸਕੇਗਾ। ਇਸ ਮੌਕੇ ਮੈਂਬਰ ਅੱੈਸਜੀਪੀਸੀ ਅਵਤਾਰ ਸਿੰਘ ਰਿਆ, ਮਲਕੀਤ ਸਿੰਘ ਮਠਾੜੂ ਬਲਵਿੰਦਰ ਸਿੰਘ ਸਹਾਰਨ, ਰਾਜਵੰਤ ਸਿੰਘ ਰੁਪਾਲ, ਨਰਿੰਦਰ ਸਿੰਘ ਰਸੀਦਪੁਰ, ਇਕਬਾਲ ਸਿੰਘ ਆਦਿ ਮੌਜੂਦ ਸਨ।