ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਦਿੱਤੇ ਅਸਤੀਫ਼ੇ ਨੂੰ ਮਹਿਜ਼ ਇੱਕ ਡਰਾਮਾ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਿਢੱਲੋਂ ਦੀ ਅਗਵਾਈ ਵਿਚ ਮੀਟਿੰਗ ਕਰਦਿਆਂ ਕਿਹਾ ਕਿ 2013 ਵਿੱਚ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਇਸ ਆਰਡੀਨੈਂਸ ਦੀ ਸ਼ੁਰੂਆਤ ਵਿਧਾਨ ਸਭਾ 'ਚ ਪਾਸ ਕਰਕੇ ਕੀਤੀ ਸੀ ਉਸ ਸਮੇਂ ਨਾਗਰਾ ਜੀ ਵੱਲੋਂ ਅਤੇ ਬਾਅਦ ਵਿੱਚ ਅਨੇਕਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਸਮੇਂ ਤੇ ਕਾਂਗਰਸ ਸਰਕਾਰ ਵੱਲੋਂ ਚੋਣ ਮਨੋਰਥ ਪੱਤਰ ਅਨੁਸਾਰ ਕਿਸਾਨਾਂ ਦੇ ਕਰਜੇ ਨਾ ਮੁਆਫ਼ ਕਰਨ ਵੇਲੇ ਕੁਲਜੀਤ ਸਿੰਘ ਨਾਗਰਾ ਵੱਲੋਂ ਅਸਤੀਫ਼ਾ ਨਾ ਦਿੱਤਾ ਗਿਆ। ਪ੍ਰੰਤੂ ਹੁਣ ਵਿਧਾਇਕ ਨਾਗਰਾ ਵਲੋਂ ਅਸਤੀਫਾ ਦਿੱਤਾ ਜਾ ਰਿਹਾ ਹੈ, ਜਦੋਂ ਉਨ੍ਹਾਂ ਦੀ ਸਿਆਸੀ ਜ਼ਮੀਨ ਖੁਸ ਚੁੱਕੀ ਹੈ ਤੇ ਹਲਕੇ 'ਚ ਭਾਰੀ ਵਿਰੋਧ ਹੈ। ਇਸ ਮੌਕੇ ਲਖਵੀਰ ਸਿੰਘ ਰਾਏ, ਨਰਿੰਦਰ ਸਿੰਘ ਟਿਵਾਣਾ, ਰਸ਼ਪਿੰਦਰ ਸਿੰਘ ਰਾਜਾ, ਅਜੈ ਸਿੰਘ ਲਿਬੜਾ, ਪਵੇਲ ਹਾਂਡਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਪਿਛਲੇ 4 ਸਾਲਾਂ ਵਿਚ ਕੋਈ ਵੀ ਲੋਕ ਹਿੱਤ 'ਚ ਫ਼ੈਸਲਾ ਨਹੀਂ ਲਿਆ ਗਿਆ ਰਾਜਾ ਅਮਰਿੰਦਰ ਸਿੰਘ ਪ੍ਰਤੀ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਅਖੀਰ 'ਚ ਪਰਦੀਪ ਮਲਹੋਤਰਾ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਸਹਿਬਾਨ ਦਾ ਧੰਨਵਾਦ ਕੀਤਾ ਗਿਆ।