ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੀ ਮੀਟਿੰਗ ਪਿ੍ਰੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਸਿੱਖਿਆ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪਿ੍ਰੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਉਕਤ ਮੀਟਿੰਗ ਪੀਏਸੀ ਦੇ ਸਬੰਧ ਵਿਚ, ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ, ਸਕੂਲ ਦੀ ਲਾਇਬੇ੍ਰੀ, ਵਿਦਿਆਰਥੀਆਂ ਦੇ ਮੀਡ ਡੇ ਮੀਲ, ਪੌਸ਼ਟਿਕ ਖਾਣੇ ਅਤੇ ਸਤੰਬਰ ਪ੍ਰਰੀਖਿਆ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਮੇਟੀ ਮੈਂਬਰਾਂ ਤੋਂ ਭਰੋਸਾ ਵੀ ਲਿਆ ਕਿ ਸਿੱਖਿਆ ਨੀਤੀ ਨੂੰ ਪ੍ਰਫੁੱਲਤ ਕਰਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ਲਈ ਉਹ ਮੀਟਿੰਗ ਵਿੱਚ ਕੀਤੀਆਂ ਵਿਚਾਰਾਂ ਨੂੰ ਘਰ ਘਰ ਪਹੁੰਚਾਉਣਗੇ। ਇਸ ਮੌਕੇ ਰੋਸ਼ਾ ਸਿੰਘ, ਮਾਸਟਰ ਨਰਿੰਦਰ ਸਿੰਘ, ਸਰਪੰਚ ਰੁਪਿੰਦਰ ਕੌਰ ਤੋਂ ਇਲਾਵਾ ਪੰਚਾਇਤ ਮੈਂਬਰ, ਸਕੂਲ ਪ੍ਰਬੰਧਕ ਕਮੇਟੀ ਮੈਂਬਰ ਆਦਿ ਮੌਜੂਦ ਸਨ।