ਬਜ਼ੁਰਗਾਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਕੀਤਾ ਜਾਗਰੂਕ
ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ
Publish Date: Sat, 14 Feb 2026 05:51 PM (IST)
Updated Date: Sat, 14 Feb 2026 05:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਥਾਨਕ ਵਿਰਧ ਆਸ਼ਰਮ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਗੌਰਵ ਰਬੜ ਅਤੇ ਪਰਵੀਨ ਕੌਰ ਨੇ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਉਪਲਬਧ ਕਰਵਾਏ ਜਾਣ ਬਾਰੇ ਵੀ ਦੱਸਿਆ। ਐਡਵੋਕੇਟ ਗੌਰਵ ਰਬੜ ਨੇ ਬਜ਼ੁਰਗਾਂ ਦਾ ਹਾਲ-ਚਾਲ ਜਾਣਿਆ ਅਤੇ ਆਸ਼ਰਮ ਵਿੱਚ ਕੀਤੇ ਗਏ ਵਧੀਆ ਪ੍ਰਬੰਧਾਂ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੀਨੀਅਰ ਸਿਟੀਜ਼ਨ ਐਂਡ ਫੈੱਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਵਿੱਚ ਅਥਾਰਟੀ ਦੇ ਗੁਰਦਿੱਤ ਸਿੰਘ ਅਤੇ ਗੁਰਤੇਜ ਸਿੰਘ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਸਾਬਕਾ ਜਨਰਲ ਸਕੱਤਰ ਇਸ਼ਨ ਵਰਮਾ ਸਮੇਤ ਹੋਰ ਵਿਅਕਤੀ ਮੌਜੂਦ ਸਨ।