ਬਸੀ ਪਠਾਣਾਂ ’ਚ ਮਹਾਂ ਸ਼ਿਵਰਾਤਰੀ ਉਤਸਵ ਧੂਮਧਾਮ ਨਾਲ ਮਨਾਇਆ
ਬਸੀ ਪਠਾਣਾਂ ’ਚ ਮਹਾਂ ਸ਼ਿਵਰਾਤਰੀ ਉਤਸਵ ਧੂਮ-ਧਾਮ ਨਾਲ ਮਨਾਇਆ
Publish Date: Sun, 15 Feb 2026 04:52 PM (IST)
Updated Date: Sun, 15 Feb 2026 04:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਸ਼ਹਿਰ ਵਿਚ ਮਹਾਂਸ਼ਿਵਰਾਤਰੀ ਉਤਸਵ ਬਡ਼ੀ ਧੂਮਧਾਮ ਨਾਲ ਮਨਾਇਆ ਗਿਆ। ਵੱਖ-ਵੱਖ ਪ੍ਰਬੰਧਕ ਕਮੇਟੀਆਂ ਪ੍ਰਾਚੀਨ ਸ਼ਿਵ ਮੰਦਰ ਮੇਨ ਬਾਜ਼ਾਰ, ਕਿਲ੍ਹਾ ਮੁਹੱਲਾ, ਪੁਰਾ ਮੁਹੱਲਾ, ਚੱਕਰੀ ਮੁਹੱਲਾ ਆਦਿ ਵੱਲੋਂ ਮੰਦਰਾਂ ਨੂੰ ਖ਼ੂਬ ਸਜਾਇਆ ਗਿਆ ਤੇ ਧਾਰਮਿਕ ਸਮਾਗਮ ਵੀ ਕਰਵਾਏ ਗਏ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਮੰਦਰਾਂ ਵਿਚ ਪਹੁੰਚੇ ਸ਼ਰਧਾਲੂਆਂ ਨੇ ਭੋਲੇਨਾਥ ਦੇ ਦਰਬਾਰ ’ਚ ਮੱਥਾ ਟੇਕਿਆ ਅਤੇ ਇਕ ਦੂਜੇ ਨੂੰ ਭਗਵਾਨ ਸ਼ਿਵ ਅਤੇ ਪਾਰਵਤੀ ਦੇ ਵਿਆਹ ਦੀ ਵਧਾਈ ਦਿੱਤੀ। ਪ੍ਰਾਚੀਨ ਸ਼ਿਵ ਮੰਦਰ ਮੁਹੱਲਾ ਪੁਰਾ ਵਿਖੇ ਵੀ ਸੰਕੀਰਤਨ ਮੰਡਲੀਆਂ ਵੱਲੋਂ ਭਗਵਾਨ ਦੇ ਨਾਂ ਦਾ ਗੁਣਗਾਨ ਕੀਤਾ ਗਿਆ। ਮੰਦਰ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸੋਮਵਾਰ ਨੂੰ ਹਵਨ ਯੱਗ ਹੋਵੇਗਾ ਅਤੇ ਸ਼੍ਰੀ ਕ੍ਰਿਸ਼ਨ ਸੰਕੀਰਤਨ ਮੰਡਲ ਵੱਲੋਂ ਭਗਵਾਨ ਦੇ ਨਾਂ ਦਾ ਗੁਣਗਾਨ ਕੀਤਾ ਜਾਏਗਾ ਜਿਸ ਉਪਰੰਤ ਸ਼ਰਧਾਲੂਆਂ ਲਈ ਲੰਗਰ ਲਗਾਇਆ ਜਾਏਗਾ। ਇਸ ਮੌਕੇ ਪੁਲਿਸ ਵੱਲੋਂ ਵੀ ਸਭ ਦੇ ਮੱਦੇ ਨਜ਼ਰ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੁਲਿਸ ਮੁਲਾਜ਼ਮਾਂ ਨੇ ਮੰਦਰਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਕਾਂ ਨੂੰ ਹਿਦਾਇਤਾਂ ਦਿੱਤੀਆਂ।