CBI ਦੀ ਵੱਡੀ ਕਾਰਵਾਈ: ਖਮਾਣੋਂ ਦੇ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ, ਇਲਾਕਾ ਕੀਤਾ ਗਿਆ ਸੀਲ
ਜਾਣਕਾਰੀ ਅਨੁਸਾਰ, ਸਵੇਰੇ ਕਰੀਬ 11:30 ਵਜੇ ਤਿੰਨ ਗੱਡੀਆਂ ਵਿੱਚ ਸਵਾਰ ਹੋ ਕੇ ਪਹੁੰਚੀ ਸੀਬੀਆਈ ਦੀ ਟੀਮ ਵਿੱਚ ਸੱਤ ਤੋਂ ਅੱਠ ਮੈਂਬਰ ਸ਼ਾਮਲ ਦੱਸੇ ਜਾ ਰਹੇ ਹਨ। ਟੀਮ ਵੱਲੋਂ ਕੇਂਦਰ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।
Publish Date: Mon, 26 Oct 2026 03:55 PM (IST)
Updated Date: Mon, 26 Oct 2026 04:00 PM (IST)
ਪੰਜਾਬੀ ਜਾਗਰਣ ਰਿਪੋਰਟਰ, ਖਮਾਣੋਂ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਵਿਖੇ ਇਕ ਨਸ਼ਾ ਛੁਡਾਊ ਕੇਂਦਰ ’ਤੇ ਅੱਜ ਸੀ.ਬੀ.ਆਈ. ਦੀ ਟੀਮ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ।
ਜਾਣਕਾਰੀ ਅਨੁਸਾਰ, ਸਵੇਰੇ ਕਰੀਬ 11:30 ਵਜੇ ਤਿੰਨ ਗੱਡੀਆਂ ਵਿੱਚ ਸਵਾਰ ਹੋ ਕੇ ਪਹੁੰਚੀ ਸੀਬੀਆਈ ਦੀ ਟੀਮ ਵਿੱਚ ਸੱਤ ਤੋਂ ਅੱਠ ਮੈਂਬਰ ਸ਼ਾਮਲ ਦੱਸੇ ਜਾ ਰਹੇ ਹਨ। ਟੀਮ ਵੱਲੋਂ ਕੇਂਦਰ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।
ਛਾਪੇਮਾਰੀ ਦੇ ਕਾਰਨਾਂ ਅਤੇ ਜਾਂਚ ਸਬੰਧੀ ਅਧਿਕਾਰਤ ਤੌਰ ’ਤੇ ਅਜੇ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ ਸਬੰਧੀ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।