ਠੇਕੇ ਅੱਗੇ ਹਵਾਈ ਫਾਇਰ ਕਰਦਾ ਵਿਅਕਤੀ ਗ੍ਰਿਫ਼ਤਾਰ
ਠੇਕੇ ਅੱਗੇ ਹਵਾਈ ਫਾਇਰ ਕਰਦਾ ਵਿਅਕਤੀ ਗ੍ਰਿਫ਼ਤਾਰ
Publish Date: Sat, 28 Feb 2026 06:13 PM (IST)
Updated Date: Sat, 28 Feb 2026 06:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਡਾਲੀ ਆਲਾ ਸਿੰਘ ਪੁਲਿਸ ਨੇ ਜਨਤਕ ਥਾਂ ’ਤੇ ਹਵਾਈ ਫਾਇਰ ਕਰ ਕੇ ਲੋਕਾਂ ਦੀ ਜਾਨ ਨੂੰ ਖਤਰੇ ਵਿਚ ਪਾਉਣ ਦੇ ਮਾਮਲੇ ’ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਸਹਾਇਕ ਥਾਣੇਦਾਰ ਬਲਕਾਰ ਸਿੰਘ ਵੱਲੋਂ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵਿਚ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸਿੰਘ ਸੀ ਕਿ ਪਿੰਡ ਪੀਰਜੈਨ ਵਿਖੇ ਕੋਈ ਵਿਅਕਤੀ ਸ਼ਰਾਬ ਦੇ ਠੇਕੇ ਦੇ ਅੱਗੇ ਰਿਵਾਲਵਰ ਨਾਲ ਹਵਾਈ ਫਾਇਰ ਕਰ ਰਿਹਾ ਹੈ। ਮੌਕੇ ’ਤੇ ਪੁੱਜੀ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ।