ਰਾਜਿੰਦਰ ਭੱਟ, ਫ਼ਤਹਿਗੜ੍ਹ ਸਾਹਿਬ : ਇੱਥੇ ਵਾਪਰੇ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਤਕ ਦੀ ਪਛਾਣ ਮੇਵਾ ਸਿੰਘ (55) ਵਾਸੀ ਸਰਕੱਪੜਾ ਵਜੋਂ ਹੋਈ ਹੈ। ਮਿ੍ਤਕ ਦੇ ਲੜਕੇ ਰਮਨਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਪਿੰਡ ਤੋਂ ਸਵੇਰ ਸਮੇਂ ਐਕਟਿਵਾ 'ਤੇ ਬਡਾਲੀ ਆਲਾ ਸਿੰਘ ਵੱਲ ਆ ਰਿਹਾ ਸੀ, ਜਦੋਂ ਉਹ ਚੰਨੀ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਦੀ ਮੌਤ ਹੋ ਗਈ ਪਰ ਕਾਰ ਚਾਲਕ ਕਾਰ ਸਮੇਤ ਫਰਾਰ ਹੋ ਗਿਆ। ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।