- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਮੈਨੇਜਮੈਂਟ ਐਸੋਸੀਏਸ਼ਨ ਦਾ ਗਠਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਵਿਦਿਆਰਥੀਆਂ ’ਚ ਲੀਡਰਸ਼ਿਪ ਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਮੈਨੇਜਮੈਂਟ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਭਾਗ ਦੀਆਂ ਸਰਗਰਮੀਆਂ ’ਚ ਮੋਹਰੀ ਭੂਮਿਕਾ ਨਿਭਾਉਣ ਦੀ ਉਮੀਦ ਜਤਾਈ। ਵਿਭਾਗ ਮੁਖੀ ਡਾ. ਕਮਲਪ੍ਰੀਤ ਕੌਰ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਅਤੇ ਉਸਾਰੂ ਸਮਾਗਮਾਂ ਲਈ ਪ੍ਰੇਰਿਤ ਕਰਨਾ ਹੈ। ਨਵੇਂ ਅਹੁਦੇਦਾਰਾਂ ’ਚ ਐਮਬੀਏ ਭਾਗ ਦੂਸਰਾ ਦੀ ਰਾਜਨਦੀਪ ਕੌਰ ਪ੍ਰਧਾਨ, ਐਮਬੀਏ ਭਾਗ ਪਹਿਲਾ ਦੀ ਮਨਿੰਦਰ ਕੌਰ ਉਪ ਪ੍ਰਧਾਨ ਅਤੇ ਜਸਪ੍ਰੀਤ ਕੌਰ ਸਕੱਤਰ ਚੁਣੀਆਂ ਗਈਆਂ। ਇਸੇ ਤਰ੍ਹਾਂ ਬੀਬੀਏ ਭਾਗ ਤੀਸਰਾ ਦੇ ਗੁਰਜੋਤ ਸਿੰਘ ਤੇ ਬੀਵੋਕ ਰਿਟੇਲ ਮੈਨੇਜਮੈਂਟ ਭਾਗ ਤੀਸਰਾ ਦੇ ਸਾਹਿਲਪ੍ਰੀਤ ਸਿੰਘ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਅੰਜਨਦੀਪ ਕੌਰ, ਤਰਨਵੀਰ ਕੌਰ, ਹਰਨੂਰ ਕੌਰ ਅਤੇ ਨਵਦੀਪ ਕੌਰ ਨੂੰ ਸਲਾਹਕਾਰ ਇੰਚਾਰਜ, ਪ੍ਰਨੀਤ ਕੌਰ ਤੇ ਮਨਵੀਰ ਕੌਰ ਨੂੰ ਮੀਡੀਆ ਇੰਚਾਰਜ, ਅਮਨਪ੍ਰੀਤ ਕੌਰ ਨੂੰ ਕੈਸ਼ੀਅਰ ਅਤੇ ਪਲਕ ਨੂੰ ਪ੍ਰਬੰਧਕ ਬਣਾਇਆ ਗਿਆ। ਇਸ ਮੌਕੇ ਡਾ. ਸ਼ਿਵਾਨੀ ਬੈਕਟਰ, ਡਾ. ਰਤਨੇਸ਼ਪਾਲ ਸਿੰਘ, ਡਾ. ਸੌਰਵ ਸ਼ਰਮਾ ਅਤੇ ਡਾ. ਮਨਪ੍ਰੀਤ ਕੌਰ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸਨ।