- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ਸ਼ੁਰੂ ਕੀਤੇ ‘ਪੈਨਸ਼ਨ ਸੇਵਾ ਪੋਰਟਲ’ ’ਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨ ਤੇ ਈ-ਕੇਵਾਈਸੀ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਫਤਹਿਗੜ੍ਹ ਸਾਹਿਬ ਵਿਖੇ 19 ਤੋਂ 21 ਨਵੰਬਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ਸ਼ੁਰੂ ਕੀਤੇ ‘ਪੈਨਸ਼ਨ ਸੇਵਾ ਪੋਰਟਲ’ ’ਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨ ਤੇ ਈ-ਕੇਵਾਈਸੀ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਫਤਹਿਗੜ੍ਹ ਸਾਹਿਬ ਵਿਖੇ 19 ਤੋਂ 21 ਨਵੰਬਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸੋਨੀਆ ਮਹਾਜਨ (ਵਾਧੂ ਚਾਰਜ) ਨੇ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀਆਂ ਦੌਰਾਨ ਮੇਲੇ ’ਚ ਪਹੁੰਚ ਕੇ ਆਪਣੀ ਈ-ਕੇਵਾਈਸੀ ਦੀ ਪ੍ਰਕਿਰਿਆ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਬੱਸੀ ਪਠਾਣਾ, ਅਮਲੋਹ ਅਤੇ ਖਮਾਣੋਂ ਦੇ ਨੇੜੇ ਰਹਿੰਦੇ ਪੈਨਸ਼ਨਰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਖ਼ਜ਼ਾਨਾ ਦਫ਼ਤਰਾਂ ’ਚ ਜਾ ਕੇ ਵੀ ਇਹ ਪ੍ਰਕਿਰਿਆ ਪੂਰੀ ਕਰਵਾ ਸਕਦੇ ਹਨ।