ਵਾਲਮੀਕਿ ਪ੍ਰਗਟ ਸਮਾਗਮਾਂ ’ਚ ਮਨਦੀਪ ਕੌਰ ਨਾਗਰਾ ਨਤਮਸਤਕ
ਵਾਲਮੀਕਿ ਪ੍ਰਗਟ ਸਮਾਗਮਾਂ ’ਚ ਮਨਦੀਪ ਕੌਰ ਨਾਗਰਾ ਨਤਮਸਤਕ
Publish Date: Mon, 26 Oct 2026 06:08 PM (IST)
Updated Date: Mon, 26 Oct 2026 06:10 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਪਿੰਡ ਰਾਮਪੁਰ, ਬਧੌਛੀ ਕਲਾਂ ਅਤੇ ਮੂਲੇਪੁਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਭਗਵਾਨ ਸ਼੍ਰੀ ਵਾਲਮੀਕਿ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਵਧਾਈ ਦਿੱਤੀ। ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਭਗਵਾਨ ਸ਼੍ਰੀ ਵਾਲਮੀਕਿ ਜੀ ਦਾ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਉਨ੍ਹਾਂ ਵੱਲੋਂ ਰਚਿਤ ਰਾਮਾਇਣ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਸਾਬਕਾ ਸਰਪੰਚ ਸਰਬਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ ਅਮਰਿੰਦਰ ਸਿੰਘ ਰੇਖੀ, ਸੁਰਿੰਦਰ ਸਿੰਘ ਪੰਚ, ਕੁਲਦੀਪ ਸਿੰਘ, ਪਰਮਿੰਦਰ ਸਿੰਘ, ਗੁਰਿੰਦਰ ਸਿੰਘ, ਬਲਬੀਰ ਸਿੰਘ, ਜੀਤ ਸਿੰਘ ਪੰਚ, ਪ੍ਰਧਾਨ ਸੁਰਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਨੀ ਸਹੋਤਾ, ਕ੍ਰਿਸ਼ਨ ਲਾਲ, ਸਤਿਨਾਮ ਸਿੰਘ, ਹਰਿੰਦਰ ਸਿੰਘ, ਗੁਰਸੇਵਕ ਸਿੰਘ, ਸੰਦੀਪ ਸਿੰਘ ਅਤੇ ਬਲਵਿੰਦਰ ਬਾਲੀ ਹਾਜ਼ਰ ਸਨ।