- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਦੀਪ ਪਰਾਸ਼ਰ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਬਣੇ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫਤਹਿਗੜ੍ਹ ਸਾਹਿਬ ਦੀ ਚੋਣ ਦੌਰਾਨ ਮਨਦੀਪ ਪਰਾਸ਼ਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਨੇ ਦੱਸਿਆ ਕਿ ਮਨਦੀਪ ਸਿੰਘ ਬਧੌਛੀ ਨੂੰ ਜਨਰਲ ਸਕੱਤਰ, ਸਚਿਨ ਕੁਮਾਰ ਨੂੰ ਖਜ਼ਾਨਚੀ, ਹਰਵਿੰਦਰ ਸਿੰਘ ਨੂੰ ਵਧੀਕ ਜਨਰਲ ਸਕੱਤਰ, ਗੁਰਮੀਤ ਸਿੰਘ ਨੂੰ ਸਹਾਇਕ ਖਜ਼ਾਨਚੀ ਅਤੇ ਕੋਮਲਪ੍ਰੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਖੁਸ਼ਲੀਨ ਨੰਦਾ, ਦੀਪਾਂਸ਼ੂ ਵਡੇਰਾ, ਗਗਨਪ੍ਰੀਤ ਸਿੰਘ, ਮਨਿੰਦਰਜੀਤ ਸਿੰਘ ਟੌਹੜਾ ਅਤੇ ਖੁਸ਼ਪ੍ਰੀਤ ਕੌਰ ਨੂੰ ਮੀਤ ਪ੍ਰਧਾਨ, ਮਨਿੰਦਰਜੀਤ ਸਿੰਘ ਨੂੰ ਦਫ਼ਤਰੀ ਸਕੱਤਰ, ਲਵਪ੍ਰੀਤ ਕੌਰ ਨੂੰ ਆਡੀਟਰ ਅਤੇ ਸਿਮਰਨਜੀਤ ਕੌਰ ਨੂੰ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦਕਿ ਬਲਜਿੰਦਰ ਸਿੰਘ, ਪ੍ਰੀਤਇੰਦਰ ਸਿੰਘ, ਡਿੰਪਲ ਗਰਗ, ਕਰਮਨਜੋਤ ਸਿੰਘ ਅਤੇ ਅਮਨਦੀਪ ਚੌਧਰੀ ਨੂੰ ਜ਼ਿਲ੍ਹਾ ਟੀਮ ਦੇ ਮੈਂਬਰ ਚੁਣਿਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਮਨਦੀਪ ਪਰਾਸ਼ਰ ਸਮੇਤ ਸਮੂਹ ਅਹੁਦੇਦਾਰਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਮਨਦੀਪ ਪਰਾਸ਼ਰ ਨੇ ਭਰੋਸਾ ਦਿੱਤਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਟਵਾਰੀਆਂ ਦੀਆਂ ਹੱਕੀ ਮੰਗਾਂ ਲਈ ਹਮੇਸ਼ਾ ਸੰਘਰਸ਼ਸ਼ੀਲ ਰਹਿਣਗੇ।