ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ : ਗੁਰਦੁਆਰਾ ਟਾਹਲੀ ਸਾਹਿਬ ਦੁਫੇੜਾ ਵਿਖੇ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਤੋਂ ਅਸ਼ੀਰਵਾਦ ਲੈਣ ਲਈ ਪਹੁੰਚੇ। ਉਹ ਇੱਥੇ ਕਰੀਬ ਕਾਫੀ ਸਮਾਂ ਰੁਕੇ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਨਾਲ ਕਾਫੀ ਸਮੇਂ ਤੋਂ ਸ਼ਰਧਾ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ 'ਚ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਦਿੱਤੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਇਸ ਮੌਕੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਨੇ ਕਿਹਾ ਕਿ ਇਨਸਾਨ ਨੂੰ ਮਹਾਮਾਰੀ 'ਚ ਵਧੇਰੇ ਨਾਮ ਸਿਮਰਨ ਤੇ ਭਗਤੀ ਕਰਨ ਦੀ ਲੋੜ ਹੈ ਤਾਂ ਜੋ ਇਸ ਬਿਮਾਰੀ 'ਤੇ ਕਾਬੂ ਪਾਇਆ ਜਾ ਸਕੇ। ਇਸ ਮੌਕੇ ਕੁਲਵਿੰਦਰ ਕੌਰ, ਡੀਐੱਸਪੀ ਮਨਜੀਤ ਸਿੰਘ, ਐੱਸਐੱਚਓ ਜੀਐੱਸ ਸਿਕੰਦ, ਸੁਖਬੀਰ ਸਿੰਘ ਵਾਹਲਾ, ਐੱਸਆਈ ਹਰਮਿੰਦਰ ਸਿੰਘ ਮੌਜੂਦ ਸਨ।