ਮਾਨ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਬਜਟ ਪੇਸ਼ ਕੀਤਾ : ਜੀਪੀ
ਮਾਨ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਬਜਟ ਪੇਸ਼ ਕੀਤਾ : ਜੀਪੀ
Publish Date: Mon, 09 Mar 2026 05:41 PM (IST)
Updated Date: Mon, 09 Mar 2026 05:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਆਮ ਆਦਮੀ ਪਾਰਟੀ ਐਸਸੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਹਲਕਾ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਪੰਜਾਬ ਦੇ ਇਤਿਹਾਸ ਵਿਚ ਇਕ ਇਤਿਹਾਸਿਕ ਬਜਟ ਹੈ, ਜੋ ਖ਼ਾਸ ਤੌਰ ’ਤੇ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਵਿਚ ਨਵਾਂ ਭਰੋਸਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਮਾਨ ਸਰਕਾਰ ਨੇ ਬਿਨਾਂ ਕੋਈ ਨਵਾਂ ਟੈਕਸ ਲਗਾਏ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਬਣੀ ਹੈ ਜਿਸ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਸਾਹਮਣੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸਸ ਨਾਲ ਲੱਖਾਂ ਮਹਿਲਾਵਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।