- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਨੋਲੱਖਾ ’ਚ ਕਈ ਪਰਿਵਾਰ ਕਾਂਗਰਸ ’ਚ ਸ਼ਾਮਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਨੋਲੱਖਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਰਜਨਾਂ ਪਰਿਵਾਰ ‘ਆਪ’ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਕੁਲਜੀਤ ਸਿੰਘ ਨਾਗਰਾ ਨੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹੱਕਾਂ ਲਈ ਕੀਤੇ ਸੰਘਰਸ਼ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਦਾ ਕਾਂਗਰਸ ਨਾਲ ਜੁੜਨਾ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ ਅਤੇ ਹਲਕੇ ਦੇ ਵਿਕਾਸ ਲਈ ਸਾਂਝੇ ਯਤਨ ਜਾਰੀ ਰਹਿਣਗੇ। ਸ਼ਾਮਲ ਹੋਏ ਆਗੂਆਂ ਨੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦਾ ਅਹਿਦ ਲਿਆ। ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਜਤਿੰਦਰ ਸਿੰਘ, ਯਾਦਵਿੰਦਰ ਸਿੰਘ, ਕੁਲਦੀਪ ਸਿੰਘ, ਵਿਕਰਮਜੀਤ ਸਿੰਘ, ਜਸ਼ਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ, ਟਿੰਕੂ, ਰਿੱਕੀ, ਹਰਬੰਸ ਸਿੰਘ, ਘੋਲਾ ਫੌਜੀ, ਟੀਟੂ, ਪਰਮਿੰਦਰ ਸਿੰਘ, ਬਲਜਿੰਦਰ ਸਿੰਘ, ਕਮਲੇਸ਼ ਕੌਰ, ਮੇਲੀ ਕੌਰ, ਸੋਨੀ ਕੌਰ, ਪਰਮਜੀਤ ਕੌਰ, ਨਛੱਤਰ ਕੌਰ, ਪੰਮੀ ਕੌਰ, ਬਿੰਦਰ ਕੌਰ ਅਤੇ ਸਵਰਨ ਕੌਰ ਸ਼ਾਮਲ ਹਨ।ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਭੁਪਿੰਦਰ ਸਿੰਘ ਬਧੌਛੀ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਨਰਿੰਦਰ ਸਿੰਘ ਨਿੰਦੀ, ਰਣਬੀਰ ਸਿੰਘ ਹੈਪੀ, ਧਰਮਿੰਦਰ ਸਿੰਘ ਧਿੰਦੀ ਬਾਲਪੁਰ, ਸੰਜੂ ਰੁੜਕੀ, ਹਰਜੀਤ ਸਿੰਘ ਨੋਲੱਖਾ ਅਤੇ ਬਹਾਦਰ ਸਿੰਘ ਮੌਜੂਦ ਸਨ।