- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨ ਸੰਪਰਕ ਮੁਹਿੰਮ ਦੌਰਾਨ ਕਈ ਪਰਿਵਾਰ ਭਾਜਪਾ ’ਚ ਸ਼ਾਮਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਭਾਰਤੀ ਜਨਤਾ ਪਾਰਟੀ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਨੇ ਦੱਸਿਆ ਕਿ ਪਾਰਟੀ ਦੀ ਜਨ ਸੰਪਰਕ ਮੁਹਿੰਮ ਦੌਰਾਨ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ’ਚ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਹਲਕੇ ਦੇ ਪਿੰਡ ਸ਼ਮਸ਼ਪੁਰ ਸਿੰਘਾਂ, ਰਾਮਗੜ੍ਹ, ਰਸੂਲਪੁਰ ਅਤੇ ਬਹਿਲਾ ਖਾਨਪੁਰ ਆਦਿ ਦਾ ਦੌਰਾ ਕਰਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਲੋਕਾਂ ’ਚ ਭਾਰੀ ਨਿਰਾਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਮੌਕਾ ਦਿੱਤਾ ਜਾਵੇ ਤਾਂ ਜੋ ਸੂਬੇ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਹੋ ਸਕੇ ਅਤੇ ਕੇਂਦਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕੀਤਾ ਜਾ ਸਕੇ। ਇਸ ਮੌਕੇ ਕੁਲਵਿੰਦਰ ਸਿੰਘ, ਬਲਜੀਤ ਕੌਰ, ਪ੍ਰਭਜੋਤ ਕੌਰ, ਜਸਵੀਰ ਸਿੰਘ, ਮਨਜੀਤ ਸਿੰਘ, ਰਜਿੰਦਰ ਕੌਰ, ਹਰਨੇਕ ਸਿੰਘ, ਅਮਨਦੀਪ ਕੌਰ, ਵਰਿੰਦਰ ਸਿੰਘ, ਜਗਰੂਪ ਸਿੰਘ, ਸੰਦੀਪ ਕੌਰ, ਰਣਧੀਰ ਸਿੰਘ, ਨਸੀਬ ਸਿੰਘ ਅਤੇ ਦੀਪਾ ਰਾਣੀ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।