- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵਜੋਤ ਸਿੰਘ ਸੰਧੂ ਸਮੇਤ ਕਈ ਆਗੂ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੱਸਿਆ ਕਿ ਪਿੰਡ ਤੰਦਾਬੱਧਾ ਕਲਾਂ ਤੋਂ ਵੱਡੀ ਗਿਣਤੀ ’ਚ ਵਰਕਰਾਂ ਤੇ ਆਗੂਆਂ ਨੇ ‘ਆਪ’ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਇਸ ਇਲਾਵਾ ਆਪ ਦੇ ਸੀਨੀਅਰ ਯੂਥ ਆਗੂ ਤੇ ਪਿੰਡ ਨਰਾਇਣਗੜ੍ਹ ਦੇ ਮੌਜੂਦਾ ਕਲੱਬ ਪ੍ਰਧਾਨ ਨਵਜੋਤ ਸਿੰਘ ਸੰਧੂ ਨੇ ਵੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ, ਜਿਸ ਨਾਲ ਉਨ੍ਹਾਂ ਦੀ ਅਕਾਲੀ ਦਲ ’ਚ ਘਰ ਵਾਪਸੀ ਹੋਈ ਹੈ। ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਰਾਜੂ ਖੰਨਾ ਸਵਾਗਤ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਆਪ ਦੇ ਵਰਕਰਾਂ ’ਚ ਵਧਦੀ ਨਿਰਾਸ਼ਾ ਇਸ ਗੱਲ ਦਾ ਸਬੂਤ ਹੈ ਕਿ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸੰਧੂ ਵਰਗੇ ਆਗੂ, ਜਿਨ੍ਹਾਂ ਦੀ ਜ਼ਮੀਨੀ ਪੱਧਰ ’ਤੇ ਪਕੜ ਹੈ ਅਤੇ ਜੋ ਲੋਕਾਂ ਦੀ ਨਬਜ਼ ਸਮਝਦੇ ਹਨ, ਆਪ ਨੂੰ ਛੱਡ ਰਹੇ ਹਨ ਕਿਉਂਕਿ ਉਨ੍ਹਾਂ ਨੇ ਪਾਰਟੀ ਦੇ ਖੋਖਲੇ ਦਾਅਵਿਆਂ ਨੂੰ ਸਮਝ ਲਿਆ ਹੈ। ਨਵਜੋਤ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਆਪ ਦਾ ਸਾਥ ਛੱਡਣ ਦਾ ਫੈਸਲਾ ਪਾਰਟੀ ਵੱਲੋਂ ਨੌਜਵਾਨਾਂ, ਕਿਸਾਨਾਂ ਅਤੇ ਸਥਾਨਕ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਨਾਕਾਮੀ ਦੇਖਣ ਤੋਂ ਬਾਅਦ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਅਸਲ ਕੰਮ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ’ਚ ਹੀ ਹੋ ਸਕਦਾ ਹੈ। ਆਪ ਨੇ ਵਰਕਰਾਂ ਅਤੇ ਜਨਤਾ ਦੋਵਾਂ ਨੂੰ ਨਿਰਾਸ਼ ਕੀਤਾ ਹੈ। ਪਿੰਡ ਤੰਦਾਬੱਧਾ ਕਲਾਂ ਤੋਂ ਆਪ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋਣ ਵਾਲਿਆਂ ’ਚ ਮਹਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਕ੍ਰਿਸ਼ਨ ਸਿੰਘ, ਸਾਧੂ ਰਾਮ, ਹਰਜੋਤ ਸਿੰਘ, ਕਮਲਜੀਤ ਸਿੰਘ, ਘੋਲਾ ਸਿੰਘ, ਹਸਨਦੀਪ ਸਿੰਘ ਆਦਿ ਪ੍ਰਮੁੱਖ ਹਨ। ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ, ਸ਼ਮਸ਼ਾਦ ਅਲੀ, ਯੂਥ ਆਗੂ ਨਵਜੋਤ ਸਿੰਘ ਕਾਹਲੋਂ, ਗੁਰਜੋਤ ਸਿੰਘ, ਸਾਧੂ ਰਾਮ ਤੰਦਾਬੱਧਾ, ਪੁਸ਼ਪ੍ਰੀਤ ਸਿੰਘ, ਸੁਖਚੈਨ ਸਿੰਘ, ਭਗਵੰਤ ਸਿੰਘ ਗੱਗੀ ਸਰਪੰਚ, ਜਗਤਾਰ ਸਿੰਘ ਜੱਗੀ ਬੁੱਗਾ, ਅਮੀਰ ਖਾਂ ਚੌਬਦਾਰਾ, ਸੀਨੀਅਰ ਆਗੂ ਗੁਰਮੀਤ ਸਿੰਘ ਤੰਦਾਬੱਧਾ, ਸੱਜਣ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ, ਸ਼ੇਰ ਸਿੰਘ, ਵਕੀਲ ਰਾਮ, ਮਨਿੰਦਰ ਸਿੰਘ, ਪ੍ਰਕਾਸ਼ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਸਮੇਤ ਕਈ ਸਥਾਨਕ ਆਗੂ ਮੌਜੂਦ ਸਨ।