ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
Publish Date: Sun, 15 Mar 2026 05:30 PM (IST)
Updated Date: Sun, 15 Mar 2026 05:33 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸੂਬੇ ਦੇ ਨੌਜਵਾਨਾਂ ਦਾ ਜੋਸ਼ ਅਤੇ ਹੋਸ਼ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵਚਨਬੱਧ ਹੈ। ਕਿਉਂਕਿ ‘ਆਪ’ ਦੀ ਮੌਜੂਦਾ ਸਰਕਾਰ ਵੱਲੋਂ ਨੌਜਵਾਨਾਂ ਨਾਲ ਝੂਠੇ ਵਾਅਦੇ ਕਰਕੇ ਸ਼ੋਸ਼ਣ ਹੀ ਨਹੀਂ ਕੀਤਾ ਗਿਆ ਸਗੋਂ ਸਾਢੇ ਚਾਰ ਸਾਲ ਬੀਤ ਜਾਣ ਤੇ ਬਹੁਤ ਬੇਰੁਜ਼ਗਾਰੀ ਮਹਿੰਗਾਈ ਭੱਤਾ ਜੋ 2500 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਉਸ ਤੋਂ ਵੀ ਭਗਵੰਤ ਮਾਨ ਸਰਕਾਰ ਭੱਜ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਗੁਰਦੁਆਰਾ ਸਾਹਿਬ ਸਿੰਘ ਸਭਾ ਮੰਡੀ ਗੋਬਿੰਦਗੜ੍ਹ ਵਿਖੇ ਨੌਜਵਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾਂ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵੱਖ ਵੱਖ ਪਾਰਟੀਆਂ ਛੱਡ ਕੇ ਨੌਜਵਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਜਿਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਤੇ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸੀਨੀਅਰ ਲੀਡਰਸ਼ਿਪ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦੇ ਹੋਏ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੀਟਿੰਗ ਨੂੰ ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ ਮੰਡੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਐਸ ਓ ਆਈ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਐੱਸਓਆਈ ਦੇ ਹਲਕਾ ਪ੍ਰਧਾਨ ਪ੍ਰਿੰਸ ਕੌਸਲ, ਗੁਰਪ੍ਰੀਤ ਸਿੰਘ ਨੋਨੀ, ਸਿਮਰਨਜੀਤ ਸਿੰਘ ਡਿਪਟੀ, ਅੰਗਰੇਜ਼ ਸਿੰਘ ਲਾਡਪੁਰ ਨੇ ਜਿੱਥੇ ਮੀਟਿੰਗ ਨੂੰ ਸੰਬੋਧਨ ਕੀਤਾ। ਉੱਥੇ ਨਵਜੋਤ ਸਿੰਘ ਨੂੰ ਐਸਓਆਈ ਮੰਡੀ ਗੋਬਿੰਦਗੜ੍ਹ ਸ਼ਹਿਰੀ ਦਾ ਪ੍ਰਧਾਨ, ਵਰਿੰਦਰ ਸਿੰਘ ਨੂੰ ਵਾਇਸ ਪ੍ਰਧਾਨ ਤੇ ਗੁਰਵਿੰਦਰ ਸਿੰਘ ਨੂੰ ਐਸਓਆਈ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦਾ ਪ੍ਰਧਾਨ ਵੀ ਐਲਾਨ ਕੀਤਾ ਗਿਆ। ਰਾਜੂ ਖੰਨਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬੁਰਾਈਆਂ ਖ਼ਿਲਾਫ਼ ਲੜਾਈ ਲੜਦੇ ਹੋਏ ਹਲਕੇ ਅੰਦਰ ਜਾਗਰੂਕ ਲਹਿਰ ਖੜੀ ਕਰਨ। ਅਤੇ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪ੍ਰਚਾਰ ਘਰ ਘਰ ਜਾ ਕੇ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਤੋਂ ਹਰ ਵਰਗ ਨੂੰ ਜਾਣੂ ਕਰਵਾਉਣ ਤਾਂ ਜੋ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਦਾ ਗਠਨ ਹੋ ਸਕੇ।