ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ
ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ
Publish Date: Sat, 03 Jan 2026 05:40 PM (IST)
Updated Date: Sat, 03 Jan 2026 05:41 PM (IST)

- ਬਾਬਾ ਜੀ ਤੇ ਪਰਿਵਾਰ ਦੀ ਸ਼ਹਾਦਤ ਨਾ ਭੁੱਲਣਯੋਗ : ਚੇਅਰਮੈਨ ਨਿਰਮਲ ਸਿੰਘ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਲਾਸਾਨੀ ਸ਼ਹਾਦਤ ਨਾ ਭੁੱਲਣਯੋਗ ਹੈ ਕਿਉਂਕਿ ਸੂਬਾ ਸਰਹਿੰਦ ਨੇ ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਨੇ ਠੰਡੇ ਬੁਰਜ ਵਿੱਚ ਕੈਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ, ਨੂੰ ਪਰਿਵਾਰ ਸਮੇਤ ਕੋਹਲੂ ਵਿੱਚ ਜ਼ਿੰਦਾਂ ਪਿੜਵਾ ਕੇ ਸ਼ਹੀਦ ਕਰ ਦਿੱਤਾ ਸੀ। ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐੱਸਐੱਸ ਨੇ ਦੱਸਿਆ ਕਿ ਸਮਾਜ ਦੀਆਂ ਸਮੂਹ ਸੰਸਥਾਵਾਂ ਨੇ ਕੀਤੀ ਖੋਜ ਦੇ ਆਧਾਰ ’ਤੇ 3 ਜਨਵਰੀ ਨੂੰ ਹੀ ਪੱਕੇ ਤੌਰ ’ਤੇ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਢਾਡੀਆਂ ਨੇ ਜੁੜੀਆਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ, ਜਦੋਂਕਿ ਬਾਬਾ ਪਰਮਿੰਦਰ ਸਿੰਘ ਸੰਧੂਆਂ ਵਾਲਿਆਂ ਨੇ ਦੀਵਾਨ ਸਜਾਏ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਜੀਵਨ, ਸੇਵਾ ਤੇ ਸ਼ਹਾਦਤ ਬਾਰੇ ਵਿਸਥਾਰ ਪੂਰਬਕ ਚਾਨਣਾ ਪਾਇਆ। ਉਨ੍ਹਾਂ ਇਸ ਮੌਕੇ ਦੀਵਾਨ ਟੋਡਰ ਮੱਲ ਜੀ ਨੂੰ ਵੀ ਯਾਦ ਕੀਤਾ ਜਿਨ੍ਹਾਂ ਦੀ ਯਾਦ ਵਿੱਚ ਹਵੇਲੀ ਦਾ ਕੰਮ ਭਾਵੇ ਦੇਰ ਨਾਲ ਚੱਲਿਆ ਪਰ ਉਹ ਵੀ ਸਾਡੇ ਮਨਾ ਵਿੱਚ ਸਤਿਕਾਰ ਰੱਖਦੇ ਹਨ। ਚੇਅਰਮੈਨ ਨਿਰਮਲ ਸਿੰਘ ਨੇ ਸ਼ਹੀਦੀ ਸਭਾ ਮੌਕੇ ਪ੍ਰਬੰਧਕਾਂ ਤੇ ਸੇਵਾਦਾਰਾਂ ਵੱਲੋ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ। ਇਸ ਮੌਕੇ ਬਲਦੇਵ ਸਿੰਘ ਦੁਸਾਂਝ, ਪਰਮਜੀਤ ਸਿੰਘ ਖੰਨਾ, ਬਲਜਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਪਰਿਵਾਰ ਦੀ ਸਿਦਕਦਿਲੀ ਤੇ ਗੁਰੂ ਪ੍ਰਤੀ ਸਰਧਾ ਸਤਿਕਾਰ ਬਾਰੇ ਦੱਸਿਆ ਅਤੇ ਸ਼ਹੀਦੀ ਸਭਾ ਤੇ ਆਉਣ ਵਾਲੀਆ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਜਾਣੂ ਕਰਾਉਣ ਲਈ ਵੀ ਕਿਹਾ। ਅੱਜ ਦੇ ਸ਼ਹੀਦੀ ਸਮਾਗਮ ਵਿੱਚ ਸ੍ਰੀ ਜੈ ਕ੍ਰਿਸ਼ਨ ਕਸ਼ਿਅਪ, ਸੂਬੇਦਾਰ ਦਰਸਨ ਸਿੰਘ, ਕੁਲਦੀਪ ਸਿੰਘ ਜੰਮੂ, ਮੈਨੇਜਰ ਨਵਜੋਤ ਸਿੰਘ, ਰਾਜਕੁਮਾਰ ਪਾਤੜਾਂ, ਸੰਦੀਪ ਕੌਰ ਚੰਡੀਗੜ੍ਹ, ਗੁਰਚਰਨ ਸਿੰਘ ਧਨੋਲਾ, ਬਲਦੇਵ ਸਿੰਘ ਲੁਹਾਰਾ, ਕੈਪਟਨ ਤਰਸੇਮ ਸਿੰਘ, ਪ੍ਰੇਮ ਸਿੰਘ ਸਾਂਤ, ਮਹਿੰਦਰ ਸਿੰਘ ਮੋਰਿੰਡਾ, ਜਰਨੈਲ ਸਿੰਘ ਮੁੱਲਾਪੁਰ, ਤਰਸੇਮ ਸਿੰਘ, ਅਮਨਦੀਪ ਸਿੰਘ, ਅਮਰਜੀਤ ਸਿੰਘ, ਕਰਨੈਲ ਸਿੰਘ, ਪਖੀਰ ਸਿੰਘ, ਮਹਿੰਦਰ ਸਿੰਘ ਖੰਨਾ, ਕੁਲਦੀਪ ਸਿੰਘ ਜੇਈ, ਜੋਗਿੰਦਰਪਾਲ ਸਿੰਘ ਆਦਿ ਹਾਜ਼ਰ ਸਨ।