ਪੱਤਰ ਪੇ੍ਰਕ,ਮੰਡੀ ਗੋਬਿੰਦਗੜ੍ਹ: ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਵੱਲੋਂ ਲਾਲ ਬੱਤੀ ਚੌਂਕ 'ਚ ਸੁਸਾਇਟੀ ਪ੍ਰਧਾਨ ਕਰਮਜੀਤ ਸਿੰਘ ਬਿੱਟੂ ਅਤੇ ਮੀਤ ਪ੍ਰਧਾਨ ਰਵਿੰਦਰ ਸਿੰਘ ਰਵੀ ਨੇ ਏਅੱੈਸਆਈ ਗੁਰਮੀਤ ਸਿੰਘ ਨਾਲ ਮਿਲ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਅਤੇ 300 ਮਾਸਕ ਵੰਡੇ। ਸੁਸਾਇਟੀ ਪ੍ਰਧਾਨ ਕਰਮਜੀਤ ਸਿੰਘ ਬਿੱਟੂ ਅਤੇ ਰਵਿੰਦਰ ਸਿੰਘ ਰਵੀ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਰਕਾਰ ਨੇ ਸਾਨੂੰ ਜਿਹੜੀਆਂ ਹਦਾਇਤਾਂ ਦਿੱਤੀਆਂ ਹਨ, ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਲੋੜ ਪੈਣ 'ਤੇ ਹੀ ਘਰੋਂ ਬਾਹਰ ਜਾਈਏ, ਬਾਹਰ ਜਾਣ ਤੋਂ ਪਹਿਲਾਂ ਮਾਸਕ ਲਗਾ ਕੇ ਜਾਈਏ ਅਤੇ ਬਾਹਰ ਸਮਾਜਿਕ ਦੂਰੀ ਬਣਾ ਕੇ ਰੱਖੀਏ। ਇਸ ਮੌਕੇ ਸੈਕਟਰੀ ਮਨੋਜ ਕੁਮਾਰ, ਮੈਂਬਰ ਜਤਿੰਦਰ ਸਿੰਘ, ਸੁਖਦੇਵ ਸਿੰਘ, ਏਐੱਸਆਈ ਗੁਰਮੀਤ ਸਿੰਘ, ਜਸਵਿੰਦਰ ਸਿੰਘ, ਕਿਰਨਜੀਤ ਸਿੰਘ, ਹੌਲਦਾਰ ਸੋਮਾ ਰਾਣੀ ਆਦਿ ਮੌਜੂਦ ਸਨ।