ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
Publish Date: Mon, 23 Nov 2026 06:09 PM (IST)
Updated Date: Mon, 23 Nov 2026 06:13 PM (IST)
ਫ਼ੋਟੋ ਫ਼ਾਈਲ : 7 ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸ਼ਰਧਾ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਉਪਰੰਤ ਨਗਰ ਕੀਰਤਨ ਸਰਹਿੰਦ ਸ਼ਹਿਰ ਬਾਜ਼ਾਰ ’ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੂਰਨ ਹੋਇਆ। ਇਸ ਮੌਕੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਹਲਕਾ ਬੱਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਸੀਨੀਅਰ ਅਕਾਲੀ ਆਗੂ ਰਣਬੀਰ ਸਿੰਘ ਪੂਨੀਆ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਟਰੱਸਟੀ ਮੈਂਬਰ ਹਰਭਜਨ ਸਿੰਘ ਚਨਾਰਥਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸੰਗਤਾਂ, ਧਾਰਮਿਕ ਅਤੇ ਸਮਾਜਿਕ ਸੁਸਾਇਟੀਆਂ ਤੇ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਾਏ ਜਾਣਗੇ। ਇਸ ਮੌਕੇ ਦਿਲਬਾਗ ਸਿੰਘ ਬਧੌਛੀ, ਦਰਬਾਰਾ ਸਿੰਘ ਰੰਧਾਵਾ, ਗੁਰਮੁਖ ਸਿੰਘ ਚਨਾਰਥਲ, ਸੁਰਿੰਦਰ ਸਿੰਘ ਸੁਹਾਗੇੜੀ, ਮਨਦੀਪ ਸਿੰਘ ਤਰਖਾਣਮਾਜਰਾ, ਪ੍ਰਦੀਪ ਸਿੰਘ ਕਲੋੜ, ਗੁਰਦੀਪ ਸਿੰਘ ਨੌਲੱਖਾ, ਵਧੀਕ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਮੀਤ ਮੈਨੇਜਰ ਡਾ. ਪ੍ਰਿਤਪਾਲ ਸਿੰਘ ਤੇ ਜਗਜੀਤ ਸਿੰਘ ਜੱਗਾ, ਰਿਕਾਰਡ ਕੀਪਰ ਹਰਜੀਤ ਸਿੰਘ ਤੇ ਹਰਮਨਜੀਤ ਸਿੰਘ, ਰਵੀਪਾਲ ਸਿੰਘ, ਰਵੀ ਜੱਲਾ, ਬਿੱਟੂ ਜੱਲਾ, ਹਰਦੇਵ ਸਿੰਘ, ਸਵਰਨ ਸਿੰਘ ਅਤੇ ਜੈ ਸਿੰਘ ਬਾੜਾ ਸਮੇਤ ਸੰਗਤਾਂ ਹਾਜ਼ਰ ਸਨ। ਫ਼ੋਟੋ ਕੈਪਸ਼ਨ : ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਹਾਜ਼ਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਵਤਾਰ ਸਿੰਘ ਰਿਆ, ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ।