- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਦਾ ਜੀਵਨ ਅਤੇ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਾਲਮੀਕਿ ਮੰਦਰ ਕਮੇਟੀ ਅਮਲੋਹ ਵੱਲੋਂ ਸ਼ਹਿਰ ’ਚ ਸ਼ੋਭਾ ਯਾਤਰਾ ਪੂਰੀ ਸ਼ਰਧਾ ਨਾਲ ਕੱਢੀ ਗਈ। ਇਸ ਸ਼ੋਭਾ ਯਾਤਰਾ ’ਚ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ। ਸ਼ਹਿਰ ਦੇ ਬਾਜ਼ਾਰਾਂ ’ਚੋਂ ਲੰਘੀ ਇਸ ਯਾਤਰਾ ਦਾ ਸ਼ਰਧਾਲੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਕਮੇਟੀ ਦੇ ਚੇਅਰਮੈਨ ਦਾਰਪਾਲ ਬੈਂਸ ਦੀ ਅਗਵਾਈ ਹੇਠ ਪ੍ਰਬੰਧਕਾਂ ਵੱਲੋਂ ਰਾਜੂ ਖੰਨਾ ਅਤੇ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਪਰਮਿੰਦਰ ਸਿੰਘ ਨੀਟਾ ਸੰਧੂ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਡਾ. ਅਰਜੁਨ ਸਿੰਘ, ਪ੍ਰਧਾਨ ਨਵਰਿੰਦਰ ਸਿੰਘ ਸੋਨੂੰ, ਯੁਗੇਸ਼ ਬੈਂਸ, ਅਮਨ ਕਲਿਆਣ, ਮਨੀ ਬਾਬਾ, ਗੱਬਰ ਬੈਂਸ, ਤੇਜਵੀਰ ਸਿੰਘ, ਹਰਚੇਤਨ ਸ਼ਰਮਾ, ਮੋਹਿਤ ਸ਼ਰਮਾ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਨੈਤਿਕ ਅਮਲੋਹ, ਲਾਲ ਚੰਦ, ਗੁਰਦੀਪ ਸਿੰਘ ਬੱਬੀ, ਮੋਹਣ ਸਿੰਘ ਧਰਮਗੜ੍ਹ, ਕੌਂਸਲਰ ਬਲਤੇਜ ਸਿੰਘ, ਗੁਰਮਿੰਦਰ ਸਿੰਘ ਬਿੱਟਾ ਪਟਵਾਰੀ, ਅਮਰਜੀਤ ਸਿੰਘ ਅਮਲੋਹ, ਸੋਨੂੰ ਜੰਡੂ, ਰੌਕੀ ਭੱਟ ਅਤੇ ਗੁਰਪ੍ਰੀਤ ਸਿੰਘ ਗੁਰੀ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।