ਦੀਵਾਨ ਟੋਡਰਮਲ ਦੀ ਯਾਦ ’ਚ ਸਮਾਗਮ ਕਰਵਾਇਆ
ਮਾਤਾ ਗੁਜਰੀ ਕਾਲਜ ਦੀ ਅਲੂਮਨੀ ਨੇ ਦੀਵਾਨ ਟੋਡਰਮਲ ਜੀ ਦੀ ਯਾਦ ਵਿੱਚ ਸਮਾਗਮ ਕਰਵਾਇਆ
Publish Date: Sun, 15 Mar 2026 05:38 PM (IST)
Updated Date: Sun, 15 Mar 2026 05:42 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਸਾਬਕਾ ਵਿਦਿਆਰਥੀ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਵੱਲੋਂ ਦੀਵਾਨ ਟੋਡਰ ਮੱਲ ਜੀ ਦੀ ਯਾਦ ਵਿਚ ਸਲਾਨਾ ਧਾਰਮਿਕ ਸਮਾਗਮ ਜਹਾਜ਼ ਹਵੇਲੀ ਵਿਖੇ ਅਲੂਮਨੀ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿਚ ਸੁਖਮਣੀ ਸਾਹਿਬ ਜੀ ਦੇ ਪਾਠ ਉਪਰੰਤ ਫਤਹਿਗੜ੍ਹ ਸਾਹਿਬ ਦੇ ਰਾਗੀ ਜਥੇ ਵੱਲੋਂ ਕੀਰਤਨ ਅਤੇ ਬੀਬੀ ਰਾਜਵੰਤ ਕੌਰ ਦੇ ਢਾਡੀ ਜਥੇ ਵੱਲੋਂ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਸਮਾਗਮ ਲਈ ਵਰਲਡ ਵਾਈਡ ਪ੍ਰਧਾਨ ਪ੍ਰਿਤਪਾਲ ਸਿੰਘ ਬਾਲੂ ਨੇ ਅਮਰੀਕਾ ਤੋਂ ਸ਼ੁੱਭ ਇੱਛਾਵਾਂ ਭੇਜੀਆਂ। ਸਮਾਗਮ ਵਿਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕਰਦਿਆਂ ਅਲੂਮਨੀ ਪ੍ਰਧਾਨ ਹਰਪਾਲ ਸਿੰਘ ਚੀਮਾ ਤੇ ਅਮਰਜੀਤ ਸਿੰਘ ਬੰਟੀ ਨੇ ਐਲਾਨ ਕੀਤਾ ਕਿ ਦੀਵਾਨ ਟੋਡਰ ਮੱਲ ਜੀ ਦੀ ਯਾਦ ਵਿਚ ਹਰ ਸਾਲ ਇੱਕ ਚੇਤ ਨੂੰ ਧਾਰਮਿਕ ਸਮਾਗਮ ਕਰਵਾਇਆ ਜਾਇਆ ਕਰੇਗਾ ਤਾਂ ਜੋ ਇਸ ਮਹਾਨ ਯੋਧੇ ਦੇ ਇਤਿਹਾਸ ਬਾਰੇ ਆਉਣ ਵਾਲੀਆਂ ਪੀੜ੍ਹੀਆਂ ਜਾਣੂ ਹੋ ਸਕਣ। ਇਸ ਮੌਕੇ ਤੇ ਕੁਲਜੀਤ ਸਿੰਘ ਨਾਗਰਾ ਸਾਬਕਾ ਵਿਧਾਇਕ, ਸਰਬਜੀਤ ਸਿੰਘ ਸੁਹਾਗਹੇੜੀ, ਜਗਜੀਤ ਸਿੰਘ ਔਜਲਾ ਜੋਇੰਟ ਸਕੱਤਰ, ਜੈ ਕ੍ਰਿਸ਼ਨ ਕਸ਼ਯਪ ਪ੍ਰੈਸ ਸਕੱਤਰ, ਸਤਬੀਰ ਸਿੰਘ, ਸੁਰਜੀਤ ਸਿੰਘ, ਚੰਡੀਗੜ੍ਹ, ਅਮਰ ਸਿੰਘ, ਭੁਪਿੰਦਰ ਸਿੰਘ ਸਰਪੰਚ ਜੈ ਸਿੰਘ ਬਾੜਾ, ਗੁਰਜੀਤ ਸਿੰਘ ਬਾਠ, ਰਣਦੀਪ ਸਿੰਘ ਲਾਡੀ, ਮੋਹਨ ਸਿੰਘ ਸਰਹਿੰਦ, ਭਿੰਦਰ ਸਿੰਘ, ਗੁਰਮੇਲ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ ਤਰਖਾਣ ਮਾਜਰਾ, ਗੁਰਮਿੰਦਰ ਸਿੰਘ ਸਾਹੀ, ਇਕਬਾਲ ਸਿੰਘ ਕੰਗ, ਯਾਦ ਦਵਿੰਦਰ ਸਿੰਘ, ਕਰਮਜੀਤ ਸਿੰਘ, ਗੁਰਸੇਵਕ ਸਿੰਘ, ਵਿਰਾਸਤੀ ਹਵੇਲੀ ਦੇ ਪ੍ਰਬੰਧਕ ਸੁਰਿੰਦਰ ਸਿੰਘ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।