- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਦੇ ਗਣਿਤ ਵਿਭਾਗ ਵੱਲੋਂ ਸਲੋਗਨ ਲਿਖਣ ਮੁਕਾਬਲਾ ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਗਣਿਤ ਵਿਭਾਗ ਵੱਲੋਂ ਰੈਗਿੰਗ ਵਿਰੋਧੀ ਜਾਗਰੂਕਤਾ ਹਫ਼ਤੇ ਤਹਿਤ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਦਾ ਮੁੱਖ ਮਕਸਦ ਵਿਦਿਆਰਥੀਆਂ ’ਚ ਰੈਗਿੰਗ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਸੁਰੱਖਿਅਤ ਤੇ ਸੁਖਾਵਾਂ ਕੈਂਪਸ ਮਾਹੌਲ ਸਿਰਜਣਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਰੈਗਿੰਗ ਵਿਰੋਧੀ ਸਹੁੰ ਚੁੱਕਦਿਆਂ ਕੈਂਪਸ ਦਾ ਮਾਹੌਲ ਖ਼ੁਸ਼ਗਵਾਰ ਬਣਾਈ ਰੱਖਣ, ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਜ਼ੀਰੋ ਟੋਲਰੈਂਸ ਨੀਤੀ ਦੀ ਪਾਲਣਾ ਕਰਨ ਦੀ ਵਚਨਬੱਧਤਾ ਦੁਹਰਾਈ। ਗਣਿਤ ਵਿਭਾਗ ਦੇ ਮੁਖੀ ਪ੍ਰੋ. ਨਮਿਤਾ ਬੇਰੀ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਸੁਰੱਖਿਅਤ ਕੈਂਪਸ ਦੀ ਸਿਰਜਣਾ ’ਚ ਉੱਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਮੁਕਾਬਲੇ ਦਾ ਸੰਚਾਲਨ ਪ੍ਰੋ. ਸ਼ਿਵਦੀਪ ਕੌਰ ਵੱਲੋਂ ਕੀਤਾ ਗਿਆ, ਜਦਕਿ ਜੱਜਾਂ ਦੀ ਭੂਮਿਕਾ ਪ੍ਰੋ. ਪੂਨਮ ਚਾਵਲਾ, ਪ੍ਰੋ. ਸ਼ਿਵਦੀਪ ਕੌਰ ਅਤੇ ਡਾ. ਰਜਿੰਦਰ ਪਾਲ ਨੇ ਨਿਭਾਈ। ਮੁਕਾਬਲੇ ’ਚ ਦਿਲਮਨਜੋਤ ਕੌਰ ਨੇ ਪਹਿਲਾ, ਦਾਮਿਨੀ ਨੇ ਦੂਜਾ, ਸੋਨੀ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਮਨਪ੍ਰੀਤ ਕੌਰ ਨੇ ਹੌਸਲਾ ਵਧਾਊ ਇਨਾਮ ਜਿੱਤਿਆ। ਇਸ ਮੌਕੇ ਡਾ. ਸ਼ਾਮ ਬਾਂਸਲ, ਪ੍ਰੋ. ਅਮਰਪ੍ਰੀਤ ਕੌਰ, ਪ੍ਰੋ. ਬਿੰਦੀਆ, ਪ੍ਰੋ. ਸਿਮਰਨਜੋਤ ਕੌਰ, ਪ੍ਰੋ. ਸਲੋਨੀ ਕੌਰ, ਪ੍ਰੋ. ਮਨਜੋਤ ਕੌਰ ਸਮੇਤ ਸਮੂਹ ਵਿਦਿਆਰਥੀ ਮੌਜੂਦ ਸਨ।