- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਜਿਮਨਾਸਟਿਕਸ ਮੁਕਾਬਲੇ ’ਚ ਮੀਨਾਕਸ਼ੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਦਲਜੀਤ ਕੌਰ ਨੇ 3 ਸੋਨ ਤਗ਼ਮੇ ਅਤੇ ਲੌਂਗ ਜੰਪ ’ਚ ਗੁਰਪਰਮਜੋਤ ਸਿੰਘ ਨੇ ਸੋਨ ਤਗ਼ਮਾ ਜਿੱਤਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਰੀਰਕ ਤੰਦਰੁਸਤੀ ਲਈ ਵੀ ਅਹਿਮ ਹਨ। ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਅਤੇ ਖੇਡ ਵਿਭਾਗ ਦੇ ਮੁਖੀ ਪ੍ਰੋ. ਪਵਨਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ’ਚ ਸਹਾਈ ਹੁੰਦੀਆਂ ਹਨ ਅਤੇ ਦੂਜੇ ਵਿਦਿਆਰਥੀਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਖੇਡ ਵਿਭਾਗ ਦੇ ਪ੍ਰੋ. ਜਸਪ੍ਰੀਤ ਸਿੰਘ ਅਤੇ ਫੁੱਟਬਾਲ ਕੋਚ ਬਹਾਦਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।