- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਚੈੱਸ ਟੂਰਨਾਮੈਂਟ ’ਚ ਖੱਟਿਆ ਨਾਮਣਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਅੰਤਰ ਕਾਲਜ ਚੈੱਸ ਟੂਰਨਾਮੈਂਟ ’ਚ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਮੁਕਾਬਲਿਆਂ ਦੌਰਾਨ ਕਾਲਜ ਨੇ ਖ਼ਾਲਸਾ ਕਾਲਜ ਪਟਿਆਲਾ ਨੂੰ 4–0, ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਨੂੰ 4–0 ਅਤੇ ਮੋਦੀ ਕਾਲਜ ਪਟਿਆਲਾ ਨੂੰ 3.5–0.5 ਨਾਲ ਹਰਾਇਆ, ਜਦਕਿ ਰਾਜਿੰਦਰਾ ਕਾਲਜ ਬਠਿੰਡਾ ਨਾਲ ਮੁਕਾਬਲਾ 2–2 ਨਾਲ ਬਰਾਬਰ ਰਿਹਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਨੇ ਕਿਹਾ ਕਿ ਚੈੱਸ ਵਿਦਿਆਰਥੀਆਂ ’ਚ ਇਕਾਗਰਤਾ, ਧੀਰਜ ਅਤੇ ਫ਼ੈਸਲਾ ਲੈਣ ਦੀ ਸਮਰੱਥਾ ਵਧਾਉਂਦੀ ਹੈ। ਇਸ ਦੌਰਾਨ ਬਾਹਰਾ ਕਾਲਜ ਆਫ਼ ਲਾਅ ਦੇ ਕੈਂਪਸ ਡਾਇਰੈਕਟਰ ਡਾ. ਸੰਜੀਵ ਕੁਮਾਰ ਅਤੇ ਪੰਜਾਬੀ ਯੂਨੀਵਰਸਿਟੀ ਦੇ ਚੈੱਸ ਆਬਜ਼ਰਵਰ ਲਲਿਤ ਬੇਦੀ ਨੇ ਵੀ ਖਿਡਾਰੀਆਂ ਦੀ ਸ਼ਲਾਘਾ ਕੀਤੀ। ਟੀਮ ਕਪਤਾਨ ਸਾਹਿਲ ਰਾਣਾ ਨੇ ਪ੍ਰਬੰਧਕਾਂ ਅਤੇ ਕੋਚਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ, ਖੇਡ ਮੁਖੀ ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਜਸਪ੍ਰੀਤ ਸਿੰਘ ਅਤੇ ਕੋਚ ਬਹਾਦਰ ਸਿੰਘ ਵੀ ਹਾਜ਼ਰ ਸਨ।