- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਨਾਲ ਜੋੜਿਆ ਜਾਵੇ : ਵਿਧਾਇਕ ਰਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ‘ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4)’ ਤਹਿਤ ਜ਼ਿਲ੍ਹੇ ’ਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਧਾਇਕ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨੂੰ ਪਿੰਡ ਤੇ ਵਾਰਡ ਪੱਧਰ ਤੱਕ ਪਹੁੰਚ ਕਰਕੇ ਹਰ ਯੋਗ ਖਿਡਾਰੀ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ। ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਜੇਤੂਆਂ ਨੂੰ ਨਕਦ ਇਨਾਮ, ਸਰਟੀਫਿਕੇਟ ਅਤੇ ਖੇਡ ਕੋਟੇ ਦਾ ਲਾਭ ਮਿਲੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਪੰਚਾਇਤਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਖਿਡਾਰੀਆਂ ਨੂੰ ਪ੍ਰੇਰਿਤ ਕਰਨ ਲਈ ਕਿਹਾ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਖੇਡ ਢਾਂਚੇ ਲਈ 1800 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਸੂਬੇ ’ਚ 3100 ਖੇਡ ਮੈਦਾਨ ਬਣ ਰਹੇ ਹਨ। 05 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਈਆਂ ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ’ਚ ਬਲਾਕ ਪੱਧਰੀ ਮੁਕਾਬਲੇ 15 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ 20 ਤੋਂ 30 ਸਤੰਬਰ ਤੱਕ ਹੋਣਗੀਆਂ। ਇਨ੍ਹਾਂ ’ਚ 38 ਖੇਡਾਂ ਅਤੇ 4 ਪੈਰਾ-ਐਥਲੈਟਿਕਸ ਮੁਕਾਬਲੇ 09 ਉਮਰ ਵਰਗਾਂ (14 ਤੋਂ 70 ਸਾਲ ਤੋਂ ਵੱਧ) ਅਧੀਨ ਕਰਵਾਏ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸੂਬਾ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਦਿਲਪ੍ਰੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ ਭਿੰਡਰ, ਸਤਿੰਦਰ ਮਲਿਕਪੁਰ ਅਤੇ ਬਿਕਰਮ ਸਹੋਤਾ ਆਦਿ ਮੌਜੂਦ ਸਨ।