
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ ਸ਼ਾਹਪੁਰ ’ਚ ਹੋਈ ਮੀਟਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦੇ ਪਿੰਡ ਸ਼ਾਹਪੁਰ ਵਿਖੇ ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਸਨਪ੍ਰੀਤ ਸ਼ਾਹਪੁਰ ਦੀ ਅਗਵਾਈ ਹੇਠ ਮੀਟਿੰਗ ਕਰਵਾਈ ਗਈ। ਮੀਟਿੰਗ ’ਚ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਹਲਕਾ ਕੋਆਰਡੀਨੇਟਰ ਮਨਪ੍ਰੀਤ ਸਿੰਘ ਮਾਜਰੀ, ਸਰਕਲ ਜਥੇਦਾਰ ਜਰਨੈਲ ਸਿੰਘ ਮਾਜਰੀ ਅਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅੰਗਰੇਜ਼ ਸਿੰਘ ਲਾਡਪੁਰ ਸਮੇਤ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਬੁਲਾਰਿਆਂ ਨੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਰਕਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਮੌਜੂਦਾ ‘ਆਪ’ ਸਰਕਾਰ ਦੀਆਂ ਨਾਕਾਮੀਆਂ ਤੋਂ ਜਾਣੂ ਕਰਵਾਉਣ। ਇਸ ਦੌਰਾਨ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਲੋਕ ਸੇਵਾ ਦਾ ਜ਼ਿਕਰ ਕਰਦਿਆਂ ਵਰਕਰਾਂ ਨੂੰ ਪਿੰਡ-ਪਿੰਡ ਪਹੁੰਚ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮੀਟਿੰਗ ਦੇ ਅੰਤ ਵਿੱਚ ਵਰਕਰਾਂ ਨੇ ਪਾਰਟੀ ਹਿੱਤਾਂ ਲਈ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ। ਇਸ ਮੌਕੇ ਸਤਨਾਮ ਸਿੰਘ ਕਾਹਲੋ, ਨਰਿੰਦਰ ਸਿੰਘ ਸ਼ਾਹਪੁਰ, ਸੁਖਵਿੰਦਰ ਸਿੰਘ, ਸੇਵਾ ਸਿੰਘ ਤੂਰਾ, ਅਮਰਜੀਤ ਸਿੰਘ ਲਾਡਪੁਰ, ਡਾ. ਗੁਰਵਿੰਦਰ ਸਿੰਘ ਲਾਡਪੁਰ, ਪ੍ਰਦੀਪ ਸਿੰਘ ਗਰਚਾ, ਹਰਪ੍ਰੀਤ ਸਿੰਘ ਹੈਪੀ, ਜਸਵਿੰਦਰ ਸਿੰਘ ਕਾਹਲੋ, ਹਰਜੋਤ ਸਿੰਘ, ਸਵਰਨ ਸਿੰਘ ਬੱਡਗੁੱਜਰਾ, ਜੱਸੀ ਸ਼ਾਹਪੁਰ, ਲਾਡੀ ਸ਼ਾਹਪੁਰ, ਰੂਬੀ ਕਾਹਨਪੁਰਾ, ਜੱਸਾ ਸਿੰਘ ਕਾਹਨਪੁਰਾ, ਸੰਜੂ ਮਹਿਰਾ, ਲਵਲੀ ਮਹਿਰਾ ਅਤੇ ਮਾਨ ਸਿੰਘ ਖੱਟੜਾ ਹਾਜ਼ਰ ਸਨ।