ਕੇਵਲ ਸਿੰਘ, ਅਮਲੋਹ

ਕੋਰੋਨਾ ਸੰਕਟ ਕਾਰਨ ਪੈਦਾ ਹੋਏ ਹਾਲਾਤ ਨੇ ਜਿੱਥੇ ਲੋਕਾਂ ਦੀ ਆਮਦਨ ਘਟਾ ਦਿੱਤੀ ਹੈ ਅਤੇ ਜਿਆਦਾਤਰ ਕੰਮ ਕਾਜ ਠੱਪ ਹੋ ਗਏ ਹਨ, ਅੌਖੀ ਘੜੀ ਵਿੱਚ ਮੋਦੀ ਸਰਕਾਰ ਦੇ ਰਾਜ 'ਚ ਲਗਾਤਾਰ ਡੀਜ਼ਲ ਅਤੇ ਪੈਟਰੋਲ ਕੀਮਤਾਂ ਵਿੱਚ ਹੋਇਆ ਵੱਡਾ ਵਾਧਾ ਦੇਸ਼ ਵਾਸੀਆਂ 'ਤੇ ਭਾਰੀ ਬੋਝ ਪਾਇਆ ਹੈ ਜਿਹੜਾ ਕਿ ਸਹਿਣਯੋਗ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਅਮਲੋਹ ਦੇ ਵਾਇਸ ਚੇਅਰਮੈਨ ਬਲਵਿੰਦਰ ਸਿੰਘ ਗੁਰਧਨਪੁਰ, ਬਲਾਕ ਸੰਮਤੀ ਮੈਂਬਰ ਹਰਚੰਦ ਸਿੰਘ ਸਮਸਪੁਰ, ਬਿੱਕਰ ਸਿੰਘ ਦੀਵਾ ਸਰਪੰਚ, ਕਾਂਗਰਸੀ ਆਗੂ ਜਗਰੂਪ ਸਿੰਘਅ ਅਤੇ ਸਰਪੰਚ ਹਰਜੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਾਰਕਿਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ ਪਰ ਲਗਾਤਾਰ ਤੇਲ ਕੀਮਤਾਂ ਦਾ ਵਾਧਾ ਦੇਸ਼ ਵਾਸੀਆਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਜਿੱਥੇ ਆਮ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ ਉਥੇ ਹੀ ਮੋਦੀ ਸਰਕਾਰ ਦੇ ਰਾਜ ਵਿੱਚ ਵੱਧ ਰਹੀ ਮਹਿੰਗਾਈ ਨੇ ਆਮ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਜਿਸ ਕਾਰਨ ਭਾਰਤ ਵਾਸੀ ਭਾਜਪਾ ਸਰਕਾਰ ਦੇ ਰਾਜ ਵਿੱਚ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਝੋਨੇ ਦੀ ਲਵਾਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਇਨ੍ਹਾਂ ਦਿਨਾਂ ਵਿੱਚ ਡੀਜ਼ਲ ਦੀ ਬਹੁਤ ਜਿਆਦਾ ਲੋੜ ਪੈਂਦੀ ਹੈ ਮੋਦੀ ਸਰਕਾਰ ਦੇ ਰਾਜ ਵਿੱਚ ਪੰਜਾਬ ਦੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਖ੍ਰੀਦਣ ਲਈ ਮਜ਼ਬੂਰ ਹਨ ਜਿਸ ਕਰਕੇ ਲੋਕਾਂ ਦਾ ਭਾਜਪਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਦੇਸ਼ ਵਾਸੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਪਾਰਟੀਬਾਜੀ ਤੋਂ ੳੁੱਪਰ ੳੁੱਠ ਕੇ ਲੋੜਵੰਦਾਂ ਦੀ ਸਹਾਇਤਾ ਕੀਤੀ ਹੈ।