- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰਾਂ ਦੇ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਹੋਏ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਪਰਖ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਬਣਾਈਆਂ ਸੜਕਾਂ 10 ਸਾਲ ਬੀਤਣ ’ਤੇ ਵੀ ਮਜ਼ਬੂਤ ਹਨ, ਜਦਕਿ ਮੌਜੂਦਾ ਸਰਕਾਰ ਵੱਲੋਂ ਹਾਲ ਹੀ ਵਿਚ ਬਣਾਈਆਂ ਸੜਕਾਂ ਹੱਥਾਂ ਨਾਲ ਹੀ ਪੁੱਟੀਆਂ ਜਾ ਰਹੀਆਂ ਹਨ, ਜੋ ਕਿ ਕਮਜ਼ੋਰ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ । ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪਾਰਟੀ ਸਰਕਾਰਾਂ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਪਿੰਡ ਸਾਦਿਕਪੁਰ ਵਿਖੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਪਾਰਟੀ ਦੀ ਮਜ਼ਬੂਤੀ, ਲੋਕ ਸੰਪਰਕ ਵਧਾਉਣ ਅਤੇ ਨੀਤੀਆਂ ਦੇ ਪ੍ਰਚਾਰ-ਪ੍ਰਸਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰਾਂ ਦੇ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਹੋਏ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਪਰਖ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਬਣਾਈਆਂ ਸੜਕਾਂ 10 ਸਾਲ ਬੀਤਣ ’ਤੇ ਵੀ ਮਜ਼ਬੂਤ ਹਨ, ਜਦਕਿ ਮੌਜੂਦਾ ਸਰਕਾਰ ਵੱਲੋਂ ਹਾਲ ਹੀ ਵਿਚ ਬਣਾਈਆਂ ਸੜਕਾਂ ਹੱਥਾਂ ਨਾਲ ਹੀ ਪੁੱਟੀਆਂ ਜਾ ਰਹੀਆਂ ਹਨ, ਜੋ ਕਿ ਕਮਜ਼ੋਰ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਦਾਅਵਿਆਂ ਨਾਲ ਨਹੀਂ, ਸਗੋਂ ਜ਼ਮੀਨੀ ਕੰਮਾਂ ਨਾਲ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਸੜਕਾਂ ਦਾ ਵਿਸ਼ਾਲ ਜਾਲ ਵਿਛਾਇਆ ਗਿਆ ਸੀ, ਜਿਸ ਦਾ ਲਾਭ ਲੋਕ ਅੱਜ ਵੀ ਲੈ ਰਹੇ ਹਨ।
ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ, ਪੰਜਾਬੀਅਤ ਪ੍ਰਤੀ ਵਚਨਬੱਧਤਾ ਤੇ ਪਿਛਲੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਸਰਗਰਮੀ ਨਾਲ ਕੰਮ ਕਰਨ ਅਤੇ ਸਿੱਧਾ ਸੰਪਰਕ ਮਜ਼ਬੂਤ ਕਰਨ।
ਇਸ ਮੌਕੇ ਸਰਪੰਚ ਬਲਕਾਰ ਸਿੰਘ, ਕੁਲਦੀਪ ਸਿੰਘ, ਜਸਮੀਰ ਸਿੰਘ ਕਜਲਮਾਜਰਾ, ਰਣਜੀਤ ਸਿੰਘ, ਦਲਬਾਰਾ ਸਿੰਘ, ਹਰਪ੍ਰੀਤ ਸਿੰਘ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਜਗਦੀਸ਼ ਸਿੰਘ, ਤਰਨਦੀਪ ਸਿੰਘ, ਕਰਨੈਲ ਸਿੰਘ ਡਡਿਆਣਾ, ਮਨਜੀਤ ਸਿੰਘ, ਇੰਦਰਜੀਤ ਸਿੰਘ, ਸੁਰਿੰਦਰ ਸਿੰਘ ਰੈਲੋ, ਹਰਪ੍ਰੀਤ ਸਿੰਘ ਰੈਲੋ, ਸੁਖਜੋਤ ਸਿੰਘ ਅਤੇ ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ।