ਭੁਪਿੰਦਰਜੀਤ ਮੌਲਵੀਵਾਲਾ, ਪਾਤੜਾਂ : ਸੂਬੇ 'ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਏ ਜਾਣ ਖਿਲਾਫ 26 ਅਕਤੂਬਰ ਨੂੰ ਹੋਣ ਵਾਲੀ ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਨੌਜਵਾਨ ਭਾਰਤ ਸਭਾ ਵੱਲੋਂ ਮੀਟਿੰਗ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਦੀ ਅਗਵਾਈ ਹੇਠ ਇਲਾਕਾ ਕਮੇਟੀ ਘੱਗਾ ਦੀ ਮੀਟਿੰਗ 'ਚ ਕੇਂਦਰ ਸਰਕਾਰ ਵੱਲੋਂ ਸੰਘੀ ਢਾਂਚੇ ਨੂੰ ਤੋੜਨ ਵਾਲੇ ਨਵੇਂ ਹਮਲੇ, ਜਿਸ 'ਚ ਬੀਐੱਸਐੱਫ ਦੇ ਅਧਿਕਾਰ ਖੇਤਰ ਵਧਾਉਣ ਵਾਲਾ ਫੈਸਲਾ ਵੀ ਸ਼ਾਮਲ ਹੈ, ਸਬੰਧੀ ਵਿਚਾਰ ਚਰਚਾ ਹੋਈ। ਇਸ ਦੌਰਾਨ ਜ਼ਿਲ੍ਹਾ ਪ੍ਰਰੈੱਸ ਸਕੱਤਰ ਹਰਿੰਦਰ ਸਿੰਘ ਤੇ ਦਵਿੰਦਰ ਛਬੀਲਪੁਰ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ। ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ 26 ਅਕਤੂਬਰ ਦਿਨ ਮੰਗਲਵਾਰ ਨੂੰ ਮੋਹਾਲੀ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ, ਜਿਸ 'ਚ ਜਵਾਹਰ ਲਾਲ ਨਹਿਰੂ ਯੁਨੀਵਰਸਿਟੀ ਦੇ ਪੋ੍. ਸ਼ਮਸੂਲ ਇਸਲਾਮ ਮੁੱਖ ਬੁਲਾਰੇ ਦੇ ਤੌਰ 'ਤੇ ਸ਼ਾਮਲ ਹੋਣਗੇ। ਇਸ ਮੌਕੇ ਗੁਰਦੀਪ ਕਲਵਾਣੂ, ਗੁਰਦੀਪ ਬਿੱਲਾ, ਹੈਪੀ ਕਲਵਾਣੂ, ਹਰਪਾਲ ਘੱਗਾ ਤੇ ਹਰਦਿਲਰਾਜ ਹਾਜ਼ਰ ਸਨ।