ਕੇਵਲ ਸਿੰਘ,ਅਮਲੋਹ

ਆਮ ਆਦਮੀ ਪਾਰਟੀ ਦੇ ਨੌਜਵਾਨ ਐਡਵੋਕੇਟ ਗੁਰਿੰਦਰ ਸਿੰਘ ਹਰੀਪੁਰ ਵੱਲੋਂ ਆਪਣੇ ਜੱਦੀ ਪਿੰਡ ਹਰੀਪੁਰ ਵਿਖੇ ਪਿੰਡ ਦੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ ਅਹਿਮ ਵਿਚਾਰਾਂ ਵੀ ਕੀਤੀਆਂ। ਐਡਵੋਕੇਟ ਗੁਰਿੰਦਰ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਵੱਡੀ ਗਿਣਤੀ ਪਿੰਡ ਦੇ ਨੌਜਵਾਨ ਇਕੱਠੇ ਹੋਏ ਹਨ ਅਤੇ ਮੈਨੂੰ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ ਹੈ ਅਤੇ ਜਿਸਦੇ ਨਾਲ ਨੌਜਵਾਨ ਖੜ੍ਹ ਜਾਣ ਉਹ ਹਰ ਮੰਜ਼ਿਲ ਸਰ ਕਰ ਜਾਂਦੇ ਹਨ ਅਤੇ ਸਰਕਾਰਾਂ ਦਾ ਵੀ ਤਖਤਾ ਪਲਟ ਦਿੰਦੇ ਹਨ ਇਸ ਲਈ ਨੌਜਵਾਨ ਹਰ ਪਾਰਟੀ ਦੀ ਸ਼ਕਤੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਘਰ ਤੱਕ ਰਾਬਤਾ ਕਾਇਮ ਕੀਤਾ ਜਾਵੇਗਾ ਉਥੇ ਹੀ 'ਆਪ' ਪਾਰਟੀ ਦਾ ਹਰ ਸੁਨੇਹਾ ਲੋਕਾਂ ਤੱਕ ਪੁੱਜਦਾ ਕੀਤੀ ਜਾਵੇਗਾ ਤਾਂ ਕਿ ਪੰਜਾਬ ਨੂੰ ਦੋਨੋਂ ਹੱਥੀਂ ਲੁੱਟਣ ਵਾਲੀਆਂ ਸਰਕਾਰਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤਾ ਗਿਆ ਖੇਤੀ ਬਿੱਲ ਕਿਸਾਨ ਪੱਖੀ ਨਹੀਂ ਹੈ ਜਿਸ ਕਰਕੇ ਨੌਜਵਾਨ ਵਰਗ ਵਿੱਚ ਵੀ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੋਦੀ ਸਰਕਾਰ ਨੂੰ ਇਸਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਝਵਾਨ ਹੋ ਚੁੱਕੇ ਹਨ ਅਤੇ ਉਹ ਸੂਬੇ ਅੰਦਰ 'ਆਪ' ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਮਿਲਿਆ ਭਰੋਸਾ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਨੌਜਵਾਨਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਨੌਜਵਾਨ ਮੌਜੂਦ ਸਨ।