ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ : ਨਜ਼ਦੀਕੀ ਪਿੰਡ ਤਲਾਣੀਆਂ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈਂਸਾਂ ਦਾ ਆਮ ਆਦਮੀ ਪਾਰਟੀ ਵਿਰੋਧੀ ਕਰਦੀ ਹੈ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਦਾ ਦਿੱਲੀ ਵਾਸੀ ਲਾਭ ਲੈ ਰਹੇ ਹਨ, ਉੱਥੇ ਹੀ ਜਦੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਦਿੱਲੀ ਦੀ ਤਰ੍ਹਾਂ ਪੰਜਾਬ ਵਾਸੀਆਂ ਨੂੰ ਵੀ ਇਹ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ। ਇਸ ਮੌਕੇ ਪਿੰਡ ਦੇ ਕੁੱਝ ਨੌਜਵਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਜਿਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਿਨ੍ਹਾਂ 'ਚ ਮਨਪ੍ਰਰੀਤ ਸਿੰਘ ਜੋਨੀ, ਸਤਪਾਲ ਸਿੰਘ, ਬਲਦੇਵ ਸਿੰਘ, ਕਰਨਵੀਰ, ਜੱਗੀ ਕਾਹਲੋਂ ਸ਼ਾਮਲ ਹਨ। ਇਸ ਮੌਕੇ ਨੌਜਵਾਨ ਮਨਪ੍ਰਰੀਤ ਸਿੰਘ ਜੋਨੀ ਵੱਲੋਂ ਵੀ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ ਗਈ। ਇਸ ਮੌਕੇ ਮਨਪ੍ਰਰੀਤ ਸਿੰਘ, ਸ਼ਿਵਰਾਜ ਸਿੰਘ, ਹੈਪੀ, ਰਵਿੰਦਰ ਸਿੰਘ, ਨਵਜੋਤ ਸਿੰਘ, ਸਰਬਜੀਤ ਸਿੰਘ, ਗੁਰਜੰਟ ਸਿੰਘ ਤੋਂ ਇਲਾਵਾ ਹੋਰ ਨੌਜਵਾਨ ਮੌਜੂਦ ਸਨ।