ਕੇਵਲ ਸਿੰਘ,ਅਮਲੋਹ

ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਦਾ ਹਰ ਵਰਗ ਵਿਰੋਧ ਕਰ ਰਿਹਾ ਹੈ ਅਤੇ ਕਿਸਾਨੀ ਸੰਘਰਸ਼ ਨੂੰ ਹੋਰ ਜਿਆਦਾ ਮਜ਼ਬੂਤੀ ਮਿਲੀ ਹੈ ਉਥੇ ਕਿਸਾਨੀ ਅੰਦੋਲਨ ਨੂੰ ਵਿਦੇਸ਼ਾਂ ਤੋਂ ਵੀ ਸਹਿਯੋਗ ਮਿਲਣ ਲੱਗਾ ਹੈ ਅਤੇ ਇਹ ਸੰਘਰਸ਼ ਕੇਂਦਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਸੰਗਠਨ ਇੰਚਾਰਜ ਪੰਜਾਬ ਗੈਰੀ ਬੜਿੰਗ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਵੱਡੀ ਗਿਣਤੀ ਨੌਜਵਾਨ ਸ਼ਮੂਲੀਅਤ ਕਰਨ ਕਿਉਂਕਿ ਜਦੋਂ ਨੌਜਵਾਨ ਸੰਘਰਸ਼ ਦਾ ਹਿੱਸਾ ਬਣ ਜਾਣ ਤਾਂ ਉਸ ਸੰਘਰਸ਼ ਦੀ ਹਮੇਸ਼ਾ ਜਿੱਤ ਹੁੰਦੀ ਹੈ ਇਸ ਲਈ ਹਰ ਨੌਜਵਾਨ ਆਪਣਾ ਫ਼ਰਜ਼ ਸਮਝਦਾ ਹੋਇਆ 26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਜ਼ਰੂਰ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਕੜਾਕੇ ਦੀ ਠੰਢ ਵਿੱਚ ਆਪਣੇ ਹੱਕਾਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ 100 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਵੀ ਕੁਰਬਾਨ ਕਰ ਚੁੱਕੇ ਹਨ, ਪਰ ਸਰਕਾਰ ਅੰਨ੍ਹੀ ਹੋਈ ਬੈਠੀ ਹੈ ਅਤੇ ਉਹ ਵੱਡੇ ਘਰਾਣੇ ਦੇ ਲੋਕਾਂ ਨੂੰ ਇਸਦਾ ਲਾਭ ਪਹੁੰਚਾਉਣਾ ਚਾਹੁੰਦੇ ਹਨ, ਪਰ ਇਸਦਾ ਖਮਿਆਜਾ ਕੇਂਦਰ ਨੂੰ ਸਮਾਂ ਆਉਣ 'ਤੇ ਜ਼ਰੂਰ ਭੁਗਤਣਾ ਪਵੇਗਾ। ਇਸ ਮੌਕੇ ਮਨੀ ਬੜਿੰਗ, ਕੁਲਬੀਰ ਸਿੰਘ, ਅਮਰੀਕ ਸਿੰਘ, ਅਮਰਿੰਦਰ ਸਿੰਘ ਰਾਜਾ, ਬੱਬਲ ਆਸਟੇ੍ਲੀਆ, ਮਨਜਿੰਦਰ ਸਿੰਘ ਬੇਦੀ, ਗੁਰਜਿੰਦਰ ਮਾਨ ਮੌਜੂਦ ਸਨ।