ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਜੋਸ਼ੀਲ ਤਿਵਾੜੀ ਨੇ ਦੱਸਿਆ ਕਿ ਐੱਸਡੀਅੱੈਮ ਫ਼ਤਹਿਗੜ੍ਹ ਸਾਹਿਬ ਵੱਲੋਂ ਸਕੂਲ ਮੁਖੀਆਂ ਤੇ ਅਧਿਆਪਕਾਂ ਦੀਆਂ ਕੋਵਿਡ-19 ਸਬੰਧੀ ਸਰਹਿੰਦ ਰੇਲਵੇ ਸਟੇਸ਼ਨ 'ਤੇ ਵੱਖ-ਵੱਖ ਟਰੇਨਾਂ ਰਾਹੀਂ ਆਉਣ ਵਾਲੇ ਯਾਤਰੀਆਂ ਦੇ ਫੋਨਾਂ 'ਚ ਕੋਵਾ ਐਪ ਡਾਊਨਲੋਡ ਕਰਵਾਉਣ, ਈ ਰਜਿਸਟ੍ਰੇਸ਼ਨ ਅਤੇ ਸਕਰੀਨਿੰਗ ਕਰਨ ਲਈ ਵੱਡੇ ਪੱਧਰ 'ਤੇ ਡਿਊਟੀਆਂ ਲਗਾਈਆਂ ਗਈਆਂ ਹਨ। ਜੋ ਕਿ ਸਕੂਲ ਮੁਖੀਆਂ ਤੇ ਅਧਿਆਪਕਾਂ ਪ੍ਰਤੀ ਨਿੰਦਣਯੋਗ ਵਰਤਾਰਾ ਹੈ। ਅਸੀਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਫਤਹਿਗੜ੍ਹ ਸਾਹਿਬ ਵੱਲੋਂ ਇਨ੍ਹਾਂ ਡਿਊਟੀਆਂ ਨੂੰ ਰੱਦ ਕਰਨ ਦੀ ਮੰਗ ਕਰਦੇ ਹਾਂ ਅਤੇ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਵੀ ਕਰਦੇ ਹਾਂ ਕਿਉਂਕਿ ਅਧਿਆਪਕ ਵਰਗ ਦਾ ਸਮਾਜ 'ਚ ਇਕ ਮਾਣ ਸਨਮਾਨ ਹੁੰਦਾ ਹੈ ਅਤੇ ਪ੍ਰਸ਼ਾਸਨ ਵੱਲੋਂ ਇਹ ਡਿਊਟੀਆਂ ਲਗਾ ਕੇ ਅਧਿਆਪਕ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜੋ ਕਿ ਕਿਸੇ ਹਾਲਤ 'ਚ ਬਰਦਾਸ਼ਤ ਕਰਨ ਯੋਗ ਨਹੀਂ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਨੇ ਦੱਸਿਆ ਕਿ ਆਰਟੀਈ ਐਕਟ ਤਹਿਤ ਅਧਿਆਪਕਾਂ ਦੀਆਂ ਡਿਊਟੀਆਂ ਕੁਦਰਤੀ ਆਫ਼ਤਾਂ, ਮਰਦਮਸ਼ੁਮਾਰੀ ਅਤੇ ਚੋਣਾਂ 'ਚ ਹੀ ਲਗਾਈਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਹੋਰ ਕੋਈ ਵੀ ਡਿਊਟੀ ਅਧਿਆਪਕਾਂ ਤੋਂ ਕਾਨੂੰਨਨ ਤੌਰ 'ਤੇ ਨਹੀਂ ਲਈ ਜਾ ਸਕਦੀ। ਡਬਲਯੂਐੱਚਓ ਅਨੁਸਾਰ ਕੋਰੋਨਾ ਕੋਈ ਮਹਾਮਾਰੀ ਨਹੀਂ ਹੈ। ਸਾਡੀ ਸਮਝ ਅਨੁਸਾਰ ਇਹ ਮਨੁੱਖ ਦੁਆਰਾ ਤਿਆਰ ਕੀਤੇ ਵਾਇਰਸ ਦੀ ਸਮੱਸਿਆ ਹੈ ਅਤੇ ਸਰਮਾਇਦਾਰੀ ਪ੍ਰਬੰਧ ਵੱਲੋਂ ਇਸ ਨੂੰ ਮਹਾਮਾਰੀ ਸਾਬਤ ਕਰਕੇ ਕਿਰਤੀ ਵਰਗ 'ਤੇ ਸਾਜ਼ਿਸ਼ੀ ਰੂਪ ਵਿਚ ਆਰਥਿਕ, ਸਮਾਜਿਕ ਅਤੇ ਰਾਜਨੀਤਕ ਹਮਲੇ ਦੇ ਹਥਿਆਰ ਵਜੋਂ ਖੁੱਲ੍ਹੇ ਰੂਪ ਵਿਚ ਵਰਤਿਆ ਜਾ ਰਿਹਾ ਹੈ। ਜ਼ਿਲ੍ਹਾ ਮੀਤ ਪ੍ਰਧਾਨ ਹਰਿੰਦਰਜੀਤ ਸਿੰਘ ਨੇ ਕਿਹਾ ਕਿ ਅਧਿਆਪਕਾਂ ਦਾ ਕੰਮ ਵਿਦਿਆਰਥੀਆਂ ਨੂੰ ਸਕੂਲ 'ਚ ਜਾ ਕੇ ਪੜ੍ਹਾਉਣ ਦਾ ਹੈ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਅਜਿਹੀਆਂ ਡਿਊਟੀਆਂ ਲਗਾਉਣ ਦੀ ਬਜਾਏ ਪੜਾਅ ਵਾਰ ਸਕੂਲ ਖੋਲ੍ਹੇ ਜਾਣ ਤਾਂ ਜੋ ਅਧਿਆਪਕ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾ ਸਕਣ। ਇਸ ਮੌਕੇ ਜਤਿੰਦਰ ਸਿੰਘ, ਸਤਪਾਲ ਸਿੰਘ ਬੈਨੀਪਾਲ, ਕਮਲਜੀਤ ਕੌਰ, ਕੁਲਦੀਪ ਕੌਰ, ਲਖਵੀਰ ਕੌਰ, ਜਸਪ੍ਰਰੀਤ ਕੌਰ,ਪਾਲ ਸਿੰਘ, ਜਸਵੀਰ ਸਿੰਘ ਅਮਰਜੀਤ ਵਰਮਾ, ਅੰਮਿ੍ਤਪਾਲ ਸਿੰਘ, ਅਮਰਿੰਦਰ ਸਿੰਘ, ਅੱਛਰ ਸਿੰਘ, ਭਗਵੰਤ ਸਿੰਘ, ਮਨਿੰਦਰਪਾਲ ਸਿੰਘ ਨੇ ਸਹਿਮਤੀ ਪ੍ਰਗਟ ਕੀਤੀ।