16 ਜਨਵਰੀ ਦੇ ਧਰਨੇ ਨੂੰ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ
16 ਜਨਵਰੀ ਦੇ ਧਰਨੇ ਨੂੰ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ
Publish Date: Sun, 11 Jan 2026 05:08 PM (IST)
Updated Date: Sun, 11 Jan 2026 05:09 PM (IST)
ਫ਼ੋਟੋ ਫ਼ਾਈਲ : 3 ਮੀਟਿੰਗ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਪਰਦੀਪ ਸਿੰਘ ਢਿੱਲੋਂ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਤਿੰਨ ਘੰਟੇ ਦੇ ਧਰਨੇ ਨੂੰ ਸਫਲ ਬਣਾਉਣ ਲਈ ਅੱਜ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਇਸ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ ਅਤੇ ਡੈਮੋਕ੍ਰੇਟਿਕ ਮਨਰੇਗਾ ਫਰੰਟ ਨੇ ਹਿੱਸਾ ਲਿਆ। ਆਗੂਆਂ ਨੇ ਦੱਸਿਆ ਕਿ ਇਹ ਧਰਨਾ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ, ਮਨਰੇਗਾ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਅਤੇ ਸੀਡ ਬਿੱਲ ਦੇ ਵਿਰੋਧ ਵਿਚ ਹੈ। ਮੀਟਿੰਗ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਹਰਿੰਦਰ ਸਿੰਘ ਚਨਾਰਥਲ, ਹਰਨੇਕ ਸਿੰਘ ਭੱਲਮਾਜਰਾ, ਜਸਵੀਰ ਸਿੰਘ ਚਨਾਰਥਲ; ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਸਤਬੀਰ ਸਿੰਘ ਗਡਹੇੜਾ, ਗੁਰਜੀਤ ਸਿੰਘ ਗਿੱਲ, ਮਨਪ੍ਰੀਤ ਕੌਰ ਰਾਜਪੁਰਾ, ਰੇਖਾ ਰਾਣੀ ਮਨਹੇੜਾ, ਸਵਰਨ ਸਿੰਘ ਭੰਗੂ, ਨਾਹਰ ਸਿੰਘ ਸੈਫਲਪੁਰ ਅਤੇ ਬਲਕਾਰ ਸਿੰਘ ਮੌਜੂਦ ਸਨ।