ਨਵਨੀਤ ਟੋਨੀ,ਖਮਾਣੋਂ

ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਆਏ ਦਿਨ ਪੱਤਰਕਾਰਾਂ 'ਤੇ ਕਥਿਤ ਗੁੰਡਾ ਅਨਸਰਾਂ ਵਲੋਂ ਕੀਤੇ ਜਾ ਰਹੇ ਹਮਲਿਆਂ ਦੀ ਪੱਤਰਕਾਰ ਯੂਨੀਅਨ ਖਮਾਣੋਂ ਨੇ ਨਿੰਦਾ ਕੀਤੀ ਹੈ। ਯੂਨੀਅਨ ਪ੍ਰਧਾਨ ਪਵਨਜੀਤ ਸਿੰਘ ਲਾਂਬਾ ਨੇ ਕਿਹਾ ਕਿ ਅਜਿਹਾ ਵਰਤਾਰਾ ਪ੍ਰਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਪੰਜਾਬ ਦੀਆਂ ਸਮੂਹ ਪੱਤਰਕਾਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਪੱਤਰਕਾਰਾਂ 'ਤੇ ਹੋ ਰਹੇ ਹਮਲਿਆਂ ਖ਼ਿਲਾਫ਼ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਵੇ ਤਾਂ ਜੋ ਬੇਖੌਫ ਹੋ ਕੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਸਕਣ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਸ੍ਰੀ ਮਾਛੀਵਾੜਾ ਸਾਹਿਬ ਵਿਖੇ ਪੱਤਰਕਾਰ ਦੀਪਕ 'ਤੇ ਹਮਲਾ ਅਤੇ ਬੀਤੇ ਦਿਨ ਪਾਇਲ ਵਿਖੇ ਪੱਤਰਕਾਰ ਹਰਬੰਤ ਸਿੰਘ ਗਿੱਲ 'ਤੇ ਹਮਲਾ ਹੋਇਆ, ਜੋ ਬਹੁਤ ਹੀ ਨਿੰਦਣਯੋਗ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਜੀਤੀ, ਮੀਤ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਖਜਾਨਚੀ ਰਾਜੀਵ ਤਿਵਾੜੀ, ਜਗਜੀਤ ਸਿੰਘ ਜਟਾਣਾ, ਕਾਕਾ ਸਿੰਘ, ਕੁਲਵਿੰਦਰ ਸਿੰਘ ਮੌਜੂਦ ਸਨ।