ਲੋਕਾਂ ਦੇ ਮੁੱਦਿਆਂ ਤੋਂ ਧਿਆਨ ਹਟਾ ਰਹੀ ਹੈ ਸਰਕਾਰ : ਨਾਗਰਾ
ਓਬੀਸੀ ਸੈੱਲ ਕਾਂਗਰਸ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮੀਟਿੰਗ
Publish Date: Wed, 18 Mar 2026 08:15 PM (IST)
Updated Date: Wed, 18 Mar 2026 08:19 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਓਬੀਸੀ ਸੈੱਲ ਕਾਂਗਰਸ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਲਸ਼ਨ ਰਾਏ ਬੋਬੀ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਕੁਲਜੀਤ ਸਿੰਘ ਨਾਗਰਾ ਨੇ ਓਬੀਸੀ ਵਰਗ ਦੇ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਪਿਛੜੇ ਵਰਗਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਓਬੀਸੀ ਵਰਗ ਨਾਲ ਨਿਆਇ ਨਹੀਂ ਕੀਤਾ ਜਾ ਰਿਹਾ ਅਤੇ ਉਨ੍ਹਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਗੱਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਮ ਲੋਕ, ਖ਼ਾਸ ਕਰਕੇ ਪਿਛੜੇ ਵਰਗ, ਮਹਿੰਗਾਈ, ਬੇਰੁਜ਼ਗਾਰੀ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਨਾਲ ਜੂਝ ਰਹੇ ਹਨ। ਨਾਗਰਾ ਨੇ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਹਟਾ ਕੇ ਗ਼ਲਤ ਪ੍ਰਚਾਰ ਵਿਚ ਲੱਗੀ ਹੋਈ ਹੈ। ਨਾਗਰਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਬਾਰੇ ਜਾਣੂ ਕਰਵਾਉਣ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ 2027 ’ਚ ਹੋਣ ਵਾਲੀਆਂ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਨੂੰ ਮੌਕਾ ਦੇਣ ਲਈ ਤਿਆਰ ਬੈਠੇ ਹਨ। ਇਸ ਮੌਕੇ ਗੁਲਸ਼ਨ ਰਾਏ ਬੋਬੀ ਨੇ ਕਿਹਾ ਕਿ ਓਬੀਸੀ ਸੈੱਲ ਜ਼ਿਲ੍ਹੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਪੱਧਰ ’ਤੇ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਓਬੀਸੀ ਵਰਗ ਨੂੰ ਇਕੱਠਾ ਕਰਕੇ ਪਾਰਟੀ ਨਾਲ ਜੋੜਿਆ ਜਾਵੇਗਾ। ਮੀਟਿੰਗ ਵਿਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਆਪਣੇ ਸੁਝਾਅ ਸਾਂਝੇ ਕਰਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼਼ ਕਰਨ ਦਾ ਭਰੋਸਾ ਦਿੱਤਾ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰਾ ਯੋਗਦਾਨ ਦੇਣ ਦੀ ਗੱਲ ਕਹੀ। ਇਸ ਮੌਕੇ ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਬਲਾਕ ਪ੍ਰਧਾਨ ਸੁਰਿੰਦਰ ਧੀਮਾਨ, ਅਰੁਣ ਸੂਰੀ, ਬਰਜੇਸ਼਼ ਕੁਮਾਰ, ਬਿਕਰਮਜੀਤ ਸਿੰਘ, ਗੁਰਜੀਤ ਸਿੰਘ, ਮੇਵਾ ਸਿੰਘ, ਰਘਬੀਰ ਬਾਵਾ ਸ਼ੈਂਕੀ, ਸੰਤ ਸਿੰਘ ਸੋਹਲ, ਸੰਜੂ ਰੁੜਕੀ, ਬਲਦੇਵ ਸਿੰਘ, ਪੂਰਨ ਚੰਦ, ਅਜੇ ਕੁਮਾਰ, ਪ੍ਰੀਤਮ ਦਾਸ, ਸੰਦੀਪ ਸਿੰਘ, ਹਰਵਿੰਦਰ ਸਿੰਘ ਆਦਿ ਮੌਜੂਦ ਸਨ।