- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਪਾਲ ਦੇ ਘਿਰਾਓ ਸਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਦੇ ਆਗੂਆਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਦੇ ਰਾਜਪਾਲ ਦੇ ਘਿਰਾਓ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਤੇ ਇਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਸੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਥੇਬੰਦੀ ਵੱਲੋਂ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਤੇ 15 ਅਗਸਤ ਦੇ ਪ੍ਰੋਗਰਾਮ ’ਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਮੀਟਿੰਗ ’ਚ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਟਿਵਾਣਾ, ਬਲਾਕ ਪ੍ਰਧਾਨ ਜਸਵੀਰ ਸਿੰਘ ਭੱਦਲਥੂਹਾ, ਅਵਤਾਰ ਸਿੰਘ, ਸੁਖਦੇਵ ਸਿੰਘ ਭੱਦਲਥੂਹਾ ਤੇ ਬਲਵੰਤ ਸਿੰਘ ਮਾਨ ਹਰੀਪੁਰ ਸਮੇਤ ਹੋਰ ਆਗੂ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਜਥੇਬੰਦੀ ਲੋਕਾਂ ਦੇ ਹੱਕਾਂ, ਇਨਸਾਫ ਤੇ ਜਮਹੂਰੀ ਹੱਕਾਂ ਨਾਲ ਸਬੰਧਤ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।