- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਪਿੰਡ ਕਪੂਰਗੜ੍ਹ ਵਿਖੇ ਔਰਤਾਂ ਦੀ ਮੀਟਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਹਲਕਾ ਅਮਲੋਹ ਦੇ ਪਿੰਡ ਕਪੂਰਗੜ੍ਹ ਵਿਖੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਔਰਤਾਂ ਦੀ ਮੀਟਿੰਗ ਹੋਈ। ਇਸ ਦੌਰਾਨ ਚੋਣ ਮੈਨੀਫੈਸਟੋ ਸਬੰਧੀ ਔਰਤਾਂ ਦੇ ਸੁਝਾਅ ਲਏ ਗਏ ਅਤੇ ਫਾਰਮ ਭਰੇ ਗਏ। ਇਕੱਠ ਨੂੰ ਸੰਬੋਧਨ ਕਰਦਿਆਂ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ। ਉਨ੍ਹਾਂ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਘਰ-ਘਰ ਜਾ ਕੇ ਸਰਕਾਰ ਦੀਆਂ ਨਾਕਾਮੀਆਂ ਨਸ਼ਰ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਦਾ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਬੰਦ ਪਈਆਂ ਭਲਾਈ ਸਕੀਮਾਂ ਮੁੜ ਸ਼ੁਰੂ ਕਰਵਾਉਣ ਲਈ ਅਕਾਲੀ ਦਲ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਦੀਆਂ ਚੋਣਾਂ ਦੀ ਤਿਆਰੀ ਕਰਨ ਅਤੇ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਨੂੰ ਹੁਣ ਤੋਂ ਹੀ ਸਰਗਰਮ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹਰਚੰਦ ਸਿੰਘ ਕਪੂਰਗੜ੍ਹ, ਬਲਬੀਰ ਸਿੰਘ, ਬਿੱਟੂ ਰਾਮ, ਅਮਨਦੀਪ ਕੁਮਾਰ, ਤਰਸੇਮ ਸਿੰਘ ਤੂਫਾਨ, ਕਮਲੇਸ਼ ਕੌਰ, ਨੇਹਾ ਰਾਣੀ, ਪ੍ਰਿੰਕੀ ਰਾਣੀ, ਰੇਖਾ ਰਾਣੀ, ਸ਼ਾਨੋ ਦੇਵੀ, ਦਾਨੋ ਦੇਵੀ, ਅੰਬੋ ਰਾਣੀ, ਗੁਰਮੀਤ ਕੌਰ, ਸੀਤਾ ਰਾਣੀ, ਨੀਤਾਂ ਰਾਣੀ, ਪਰਮਜੀਤ ਕੌਰ, ਹਰਸਿਮਰਨਜੀਤ ਕੌਰ, ਮਨਜੀਤ ਕੌਰ, ਪੂਜਾ ਰਾਣੀ ਅਤੇ ਰਮਨ ਕੌਰ ਮੌਜੂਦ ਸਨ।