ਸ਼ਹੀਦੀ ਸਭਾ ਸਬੰਧੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ’ਚ ਮੀਟਿੰਗ ਅੱਜ
ਸ਼ਹੀਦੀ ਸਭਾ ਸਬੰਧੀ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਅੱਜ
Publish Date: Thu, 11 Dec 2025 07:08 PM (IST)
Updated Date: Thu, 11 Dec 2025 07:09 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਫਰਜ਼ੰਦ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 11 ,12, 13 ਪੋਹ ਨੂੰ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਜਿਸ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਵਿਸ਼ੇਸ਼ ਇਕੱਤਰਤਾ 12 ਦਸੰਬਰ ਨੂੰ ਰੱਖੀ ਗਈ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰੀਆ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ਼ਹੀਦੀ ਸਭਾ ਸਮੇਂ ਲੰਗਰ ਲਗਾਉਣ ਵਾਲੀਆਂ ਕਮੇਟੀਆਂ ਦੀ ਇਕੱਤਰਤਾ 12 ਦਸੰਬਰ ਨੂੰ ਸਵੇਰੇ 9 ਵਜੇ ਹੋਵੇਗੀ ਅਤੇ ਜੋ ਮਹਾਨ ਨਗਰ ਕੀਰਤਨ 27 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਹੋਵੇਗਾ, ਜਿਸ ਦੀ ਸੰਪੂਰਨਤਾ ਗੁਰਦੁਆਰਾ ਸ੍ਰੀ ਜੋਤੀ ਸਾਹਿਬ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ/ਸੇਵਾ ਨਿਭਾਉਣ ਵਾਲੀਆਂ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਗਤਕਾ ਟੀਮਾਂ ਦੀ ਵਿਸ਼ੇਸ਼ ਇਕੱਤਰਤਾ ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਰੱਖੀ ਗਈ ਹੈ। ਇਸ ਮੌਕੇ ਸਮੂਹ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਗੱਤਕਾ ਟੀਮਾਂ ਦੇ ਪ੍ਰਬੰਧਕਾਂ ਨੇ ਪਹੁੰਚਣ ਦੀ ਕਿਰਪਾਲਤਾ ਕਰਨੀ ਤਾਂ ਜੋ ਸ਼ਹੀਦੀ ਸਭਾ ਸਮੇਂ ਲੰਗਰਾਂ ਅਤੇ ਨਗਰ ਕੀਰਤਨ ਮੌਕੇ ਸੰਗਤ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।