- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਲ ਆਬਜ਼ਰਵਰ ਵੱਲੋਂ ਦਾਅਵਿਆਂ ਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਸਬੰਧੀ ਪ੍ਰਿੰਸੀਪਲ ਸੈਕਟਰੀ, ਡਿਫੈਂਸ ਸਰਵਸਿਜ਼ ਵੈਲਫੇਅਰ-ਕਮ-ਰੋਲ ਆਬਜ਼ਰਵਰ ਸੁਮੇਰ ਸਿੰਘ ਗੁਰਜ਼ਰ, ਆਈਏਐੱਸ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਅਤੇ ਸਮੂਹ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੋਲ ਆਬਜ਼ਰਵਰ ਸੁਮੇਰ ਸਿੰਘ ਗੁਰਜ਼ਰ ਨੇ ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਦੌਰਾਨ 13 ਅਗਸਤ ਤੋਂ 12 ਸਤੰਬਰ 2026 ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ ਕੀਤੀ। ਉਨ੍ਹਾਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਅਧੂਰੇ ਦਸਤਾਵੇਜ਼ਾਂ ਵਾਲੇ ਪ੍ਰਾਪਤ ਫਾਰਮਾਂ ਦੀ ਮੁੜ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਮੂਹ ਚੋਣ ਹਲਕਿਆਂ ਦੀਆਂ ਫ਼ੋਟੋ ਵਾਲੀਆਂ ਵੋਟਰ ਸੂਚੀਆਂ ਦਾ ਜਾਇਜ਼ਾ ਲੈਂਦਿਆਂ ਸੰਤੁਸ਼ਟੀ ਪ੍ਰਗਟਾਈ। ਇਸ ਮੌਕੇ ਐੱਸਡੀਐੱਮ ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐੱਸਡੀਐੱਮ ਬਸੀ ਪਠਾਣਾ ਦੀਪਜੋਤ ਕੌਰ, ਐਸਡੀਐਮ ਅਮਲੋਹ ਹਰਵੀਰ ਕੌਰ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।