ਖ਼ਾਲਸਾ ਮਾਰਚ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਖ਼ਾਲਸਾ ਮਾਰਚ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
Publish Date: Sat, 29 Aug 2026 05:48 PM (IST)
Updated Date: Sat, 29 Aug 2026 05:49 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧਾਂ ਤੇ ਸੰਗਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਭਮਾਰਸੀ ਅਤੇ ਜੱਲ੍ਹਾ ਵਿਖੇ ਮੀਟਿੰਗਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਇਹ ਖ਼ਾਲਸਾ ਮਾਰਚ 30 ਅਗਸਤ ਨੂੰ ਵੱਖ-ਵੱਖ ਪਿੰਡਾਂ ਤੇ ਚੌਕਾਂ ਤੋਂ ਹੁੰਦਾ ਹੋਇਆ ਫਤਹਿਗੜ੍ਹ ਸਾਹਿਬ ਪੁੱਜੇਗਾ। ਉਨ੍ਹਾਂ ਸਮੂਹ ਸੰਗਤ ਨੂੰ ਇਸ ਮਾਰਚ ’ਚ ਵੱਡੀ ਗਿਣਤੀ ’ਚ ਸ਼ਾਮਲ ਹੋ ਕੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੱਦਾ ਦਿੱਤਾ। ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰ ਕੇ ਮਨੁੱਖ ਨੂੰ ਆਤਮਿਕ ਤੌਰ ’ਤੇ ਮਜ਼ਬੂਤ ਹੋਣ ਅਤੇ ਸਮਾਜਿਕ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਇਸ ਮਾਰਚ ਦਾ ਇਲਾਕੇ ਦੀ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਪੀਏਸੀ ਮੈਂਬਰ ਦਿਲਬਾਗ ਸਿੰਘ ਬਾਘਾ ਨੇ ਦੱਸਿਆ ਕਿ ਮਾਰਚ ਦੀ ਸਫ਼ਲਤਾ ਲਈ ਪਿੰਡਾਂ ’ਚ ਲਗਾਤਾਰ ਤਾਲਮੇਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਬਰਿੰਦਰ ਸਿੰਘ ਬੱਬਲ ਮੈਂਬਰ ਪੀਏਸੀ, ਸਰਕਲ ਪ੍ਰਧਾਨ ਰਵਿੰਦਰ ਸਿੰਘ ਰਵੀ ਅਤੇ ਤਜਿੰਦਰ ਸਿੰਘ ਸੌਂਡਾ ਨੇ ਵੀ ਸੰਗਤ ਨੂੰ ਲਾਮਬੰਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਪ੍ਰਚਾਰਕ ਅਵਤਾਰ ਸਿੰਘ, ਰਜਿੰਦਰ ਸਿੰਘ, ਪ੍ਰਧਾਨ ਦਵਿੰਦਰ ਸਿੰਘ, ਖ਼ਜ਼ਾਨਚੀ ਸੁਖਦੀਪ ਸਿੰਘ, ਗੁਰਿੰਦਰ ਸਿੰਘ, ਮੰਗਜੀਤ ਸਿੰਘ, ਅਮਰ ਸਿੰਘ, ਹਕੀਕਤ ਸਿੰਘ, ਗੁਰਭਾਗ ਸਿੰਘ, ਪੰਚ ਨਿਰਭੈ ਸਿੰਘ, ਹਰਮੀਤ ਸਿੰਘ, ਸਕੱਤਰ ਰਾਮਜੀ ਦਾਸ, ਜਸਵੀਰ ਸਿੰਘ ਸੋਢੀ, ਯੂਥ ਆਗੂ ਚਰਨਜੀਤ ਸਿੰਘ ਸੁਹਾਗਹੇੜੀ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।