ਮਾਤਾ ਗੁਜਰੀ ਕਾਲਜ ਵਿਖੇ ਮੈਗਾ ਜੌਬ ਫੈਸਟ ਕਰਵਾਇਆ
ਮਾਤਾ ਗੁਜਰੀ ਕਾਲਜ ਵਿਖੇ ਮੈਗਾ ਜੌਬ ਫੈਸਟ ਦਾ ਆਯੋਜਨ
Publish Date: Wed, 28 Jan 2026 06:58 PM (IST)
Updated Date: Wed, 28 Jan 2026 07:01 PM (IST)

ਫ਼ੋਟੋ ਫ਼ਾਈਲ : 31 -ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ਅਤੇ ਹੋਰ ਬਾਹਰਲੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਲਈ ਸੰਯੁਕਤ ਕੈਂਪਸ ਪਲੇਸਮੈਂਟ ਡਰਾਈਵ ਮੈਗਾ ਜੌਬ ਫੈਸਟ ਕਰੀਅਰ ਮੌਕੇ 2026 ਦਾ ਕਰਵਾਇਆ ਗਿਆ। ਇਸ ਰੁਜ਼ਗਾਰ ਮੇਲੇ ’ਚ ਵੱਖ-ਵੱਖ ਖੇਤਰਾਂ ਦੀਆਂ ਕੁੱਲ 17 ਨਾਮਵਰ ਕੰਪਨੀਆਂ ਨੇ ਹਿੱਸਾ ਲਿਆ ਜਿਨ੍ਹਾਂ ਵੱਲੋਂ ਕਾਲਜ ਦੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕੀਤੇ ਗਏ, ਜਿਨ੍ਹਾਂ ਨੂੰ ਚੋਣ ਪਿੱਛੋਂ 2. 40 ਲੱਖ ਤੋਂ ਲੈ ਕੇ 12 ਲੱਖ ਸਾਲਾਨਾ ਤਨਖਾਹ ਦਾ ਪ੍ਰਭਾਵਸ਼ਾਲੀ ਪੈਕੇਜ ਪ੍ਰਦਾਨ ਕੀਤਾ ਜਾਵੇਗਾ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੌਰਾਨ ਹੀ ਆਪਣੇ ਸੁਨਹਿਰੀ ਭਵਿੱਖ ਲਈ ਰੁਜ਼ਗਾਰ ਦੇ ਸੰਭਾਵਿਤ ਮੌਕੇ ਤਲਾਸ਼ ਕਰਨੇ ਚਾਹੀਦੇ ਹਨ ਅਤੇ ਇਸ ਉਦੇਸ਼ ਲਈ ਕਾਲਜ ਹਮੇਸ਼ਾਂ ਹੀ ਯਤਨਸ਼ੀਲ ਰਹਿੰਦਾ ਹੈ। ਕਾਲਜ ਦੇ ਡੀਨ ਪਲੇਸਮੈਂਟ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਸਮੇਂ-ਸਮੇਂ ’ਤੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਅਤੇ ਰੁਜ਼ਗਾਰ ਮੌਕੇ ਮੁਹੱਈਆ ਕਰਵਾਉਣ ਲਈ ਅਜਿਹੇ ਰੁਜ਼ਗਾਰ ਮੇਲੇ ਕੀਤੇ ਜਾਂਦੇ ਹਨ। ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਦੱਸਿਆ ਕਿ ਇਸ ਮੈਗਾ ਜੌਬ ਫੈਸਟ ਦੌਰਾਨ 336 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ, 199 ਵਿਦਿਆਰਥੀ ਇੰਟਰਵਿਊ ਲਈ ਹਾਜ਼ਰ ਹੋਏ, ਜਿਨ੍ਹਾਂ ਵਿੱਚੋਂ 72 ਵਿਦਿਆਰਥੀਆਂ ਨੂੰ ਅਗਲੀ ਪ੍ਰਕਿਰਿਆ ਲਈ ਚੁਣਿਆ ਅਤੇ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਨੇ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਡਾ. ਸ਼ਿਵਾਨੀ ਬੈਕਟਰ, ਡਾ. ਰਤਨੇਸ਼ਪਾਲ ਸਿੰਘ, ਡਾ. ਮਨਪ੍ਰੀਤ ਕੌਰ, ਡਾ. ਨੀਤਿਕਾ ਵਰਮਾ, ਪ੍ਰੋ. ਰਮਨਜੀਤ ਕੌਰ, ਪ੍ਰੋ. ਫ਼ਤਿਹਮਾਨ ਕੌਰ ਅਤੇ ਪ੍ਰੋ. ਸਤਿੰਦਰ ਕੌਰ ਦੇ ਵਡਮੁੱਲੇ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।