ਹਲਕਾ ਫਤਹਿਗੜ੍ਹ ਸਾਹਿਬ ਵਿਖੇ ਸਰਕਾਰੀ ਸਕੂਲਾਂ ’ਚ ਮੈਗਾ ਪੀਟੀਐੱਮ ਕਰਵਾਇਆ
ਹਲਕਾ ਫਤਹਿਗੜ੍ਹ ਸਾਹਿਬ ਵਿਚ ਸਰਕਾਰੀ ਸਕੂਲਾਂ ਵਿਚ ਮੈਗਾ ਪੀਟੀਐਮ ਦਾ ਆਯੋਜਨ
Publish Date: Sun, 29 Mar 2026 06:27 PM (IST)
Updated Date: Sun, 29 Mar 2026 06:29 PM (IST)

ਫੋਟੋ ਫਾਈਲ : 6 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਲਾੜ੍ਹੀ ਕਲਾਂ ਵਿਖੇ ਸਟਾਫ਼ ਨਾਲ ਸਟੇਟ ਐਵਾਰਡੀ ਨੌਰੰਗ ਸਿੰਘ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਸਿੱਖਿਆ ਕੁਆਰਡੀਨੇਟਰ ਅਤੇ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਮੈਗਾ ਪੀਟੀਐਮ ਮੀਟਿੰਗਾਂ ਦੌਰਾਨ ਸਕੂਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਿੱਖਿਆ ਖੇਤਰ ਵਿਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਲਾੜੀ ਕਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਾਲੀ ਆਲਾ ਸਿੰਘ ਵਿਖੇ ਇੰਟਰੈਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਕੂਲ ਮੁਖੀਆਂ, ਐੱਸਐੱਮਸੀ ਮੈਂਬਰਾਂ ਅਤੇ ਚੇਅਰਮੈਨਾਂ ਨਾਲ ਗੱਲਬਾਤ ਕੀਤੀ। ਚਨੌਰੰਗ ਸਿੰਘ ਨੇ ਸਕੂਲਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਾਇੰਸ ਲੈਬਜ਼, ਪਾਰਕ ਅਤੇ ਕੰਪਿਊਟਰ ਲੈਬਜ਼ ਵਿਚ ਕੀਤਾ ਗਿਆ ਕੰਮ ਕਾਬਲੇ ਤਾਰੀਫ ਹੈ। ਉਨ੍ਹਾਂ ਬਲਾੜੀ ਕਲਾ ਸਕੂਲ ਵਿਚ ਬਣ ਰਹੇ ਖੇਡ ਮੈਦਾਨ ਅਤੇ ਕੰਪਿਊਟਰ ਲੈਬ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਮੁਖੀਆਂ ਨਾਲ ਵਿਕਾਸ ਕਾਰਜਾਂ ਅਤੇ ਦਾਖਲਿਆਂ ਬਾਰੇ ਚਰਚਾ ਕੀਤੀ। ਸਕੂਲਾਂ ਵੱਲੋਂ ਸਲਾਨਾ ਨਤੀਜੇ ਐਲਾਨ ਕੀਤੇ ਗਏ ਅਤੇ ਪਹਿਲੀਆਂ ਪੋਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਬੱਬਲੀ ਰਾਣੀ, ਪ੍ਰਿੰਸੀਪਲ ਮਨਿੰਦਰਜੀਤ ਕੌਰ, ਪ੍ਰਿੰਸੀਪਲ ਮੀਨਾ ਗੁਪਤਾ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਕੁਲਵੰਤ ਸਿੰਘ, ਦੀਪਕ ਕੁਮਾਰ, ਗੁਰਪ੍ਰੀਤ ਸਿੰਘ, ਮਾਪੇ, ਐਸਐਮਸੀ ਮੈਂਬਰ ਅਤੇ ਸਮੂਹ ਸਟਾਫ ਮੌਜੂਦ ਸੀ।