- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦੀ ਸਭਾ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਲਈ ਸੌਂਪਿਆ ਮੰਗ ਪੱਤਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਖ਼ਸਤਾਹਾਲ ਸੜਕਾਂ ਤੇ ਸੰਘੋਲ ਤੋਂ ਪਵਿੱਤਰ ਧਰਤੀ ਸ਼੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਦੇ ਨਵੀਨੀਕਰਨ ਨੂੰ ਲੈ ਕੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀਆਂ ਸਮੂਹ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦਾ ਕੰਮ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਵਾਉਣ ਦੀ ਪੁਰਜ਼ੋਰ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ’ਚ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜਦੀਆਂ ਹਨ। ਪਿਛਲੇ ਵਰ੍ਹੇ ਸੜਕਾਂ ਦੀ ਮਾੜੀ ਹਾਲਤ ਕਾਰਨ ਸੰਗਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਮੰਗ ਕੀਤੀ ਕਿ ਸੰਘੋਲ ਤੋਂ ਬੱਸੀ ਪਠਾਣਾ ਅਤੇ ਚੁੰਨੀ ਤੋਂ ਭਗਤਾ ਸਮੇਤ ਹੋਰ ਸੰਪਰਕ ਸੜਕਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਆਖਿਆ ਕਿ ਲੋਕਾਂ ਦੀ ਸਹੂਲਤ, ਸੰਗਤਾਂ ਦੀ ਸੇਵਾ ਅਤੇ ਇਲਾਕੇ ਦਾ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ।