ਮੀਟਰ ਰੀਡਰਾਂ ਵੱਲੋਂ ਅਣਮਿੱਥੇ ਸਮੇਂ ਲਈ ਬਿਲਿੰਗ ਬੰਦ ਕਰਨ ਦੀ ਚਿਤਾਵਨੀ
ਮੀਟਰ ਰੀਡਰਾਂ ਵੱਲੋਂ ਅਣਮਿੱਥੇ ਸਮੇਂ ਲਈ ਬਿਲਿੰਗ ਬੰਦ ਕਰਨ ਦੀ ਚਿਤਾਵਨੀ
Publish Date: Mon, 18 May 2026 07:14 PM (IST)
Updated Date: Mon, 18 May 2026 07:15 PM (IST)
ਫ਼ੋਟੋ ਫ਼ਾਈਲ : 13ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਪਾਵਰਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਮੈਂਬਰ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਾਵਰਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਹਿੰਦ ਵਿਖੇ ਐਕਸੀਅਨ ਪ੍ਰਸ਼ਾਸਨ ਨੂੰ ਅਣਮਿੱਥੇ ਸਮੇਂ ਲਈ ਬਿਲਿੰਗ ਬੰਦ ਕਰਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਇਕੱਠੇ ਹੋਏ ਮੀਟਰ ਰੀਡਰਾਂ ਨੇ ਪਾਵਰਕਾਮ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਹ ਨਿਗੂਣੀਆਂ ਤਨਖਾਹਾਂ ’ਤੇ ਡੀਸੀ ਰੇਟਾਂ ਤੋਂ ਵੀ ਘੱਟ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਹਨ। ਸਰਕਾਰ ਵੱਲੋਂ ਬਾਕੀ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਤਾਂ ਲਿਆ ਗਿਆ ਹੈ, ਪਰ ਮੀਟਰ ਰੀਡਰਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਮੂਹ ਮੀਟਰ ਰੀਡਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਕੱਟੇ ਗਏ ਪੀਐਫ ਅਤੇ ਈਐਸਆਈ ਫੰਡਾਂ ਨੂੰ ਜਾਰੀ ਕੀਤਾ ਜਾਵੇ ਅਤੇ ਸਮਾਰਟ ਮੀਟਰ ਲਗਾ ਕੇ ਮੁਲਾਜ਼ਮਾਂ ਦਾ ਉਜਾੜਾ ਬੰਦ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਬਿਲਿੰਗ ਮੁਕੰਮਲ ਬੰਦ ਰਹੇਗੀ।