- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਵਾਸੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ, ਪੁਲਿਸ ਵੱਲੋਂ ਮਾਮਲਾ ਦਰਜ

ਗਰਗ, ਪੰਜਾਬੀ ਜਾਗਰਣ, ਅਮਲੋਹ : ਸਥਾਨਕ ਵਾਰਡ ਨੰਬਰ 2 ਨੇੜੇ ਪੰਜਾਬ ਐਂਡ ਸਿੰਧ ਬੈਂਕ ਕਿਰਾਏ ਦੇ ਮਕਾਨ ’ਚ ਰਹਿ ਰਹੇ ਇਕ ਪ੍ਰਵਾਸੀ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਵਾਸੀ ਮਨੀਸ਼ ਸ਼ੁਕਲਾ, ਜੋ ਕਿ ਮਾਧਵ ਅਲਾਇਜ਼ ਮਿੱਲ ’ਚ ਕੰਮ ਕਰਦਾ ਸੀ, ਨੇ ਬੀਤੀ ਰਾਤ ਕਮਰੇ ’ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਇਸ ਕਮਰੇ ’ਚ ਹੀ ਰਹਿਣ ਵਾਲੇ ਮਜ਼ਦੂਰ ਉਮੇਸ਼ ਸ਼ੁਕਲਾ ਨੇ ਦੱਸਿਆ ਕਿ ਜਦੋਂ ਉਹ ਕੰਮ ਤੋਂ ਵਾਪਸ ਪਰਤਿਆ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਦਰਵਾਜ਼ਾ ਖੜਕਾਉਣ ’ਤੇ ਵੀ ਜਦੋਂ ਕੋਈ ਜਵਾਬ ਨਾ ਮਿਲਿਆ ਤਾਂ ਉਸ ਨੇ ਖਿੜਕੀ ਰਾਹੀਂ ਅੰਦਰ ਝਾਕਿਆ, ਜਿੱਥੇ ਮਨੀਸ਼ ਪੱਖੇ ਨਾਲ ਲਟਕ ਰਿਹਾ ਸੀ। ਉਸ ਨੇ ਤੁਰੰਤ ਇਸ ਦੀ ਜਾਣਕਾਰੀ ਮਕਾਨ ਮਾਲਕ ਨੂੰ ਦਿੱਤੀ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਸਿਵਲ ਹਸਪਤਾਲ ਅਮਲੋਹ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਜਾਂਚ ਕਰ ਰਹੀ ਸਬ ਇੰਸਪੈਕਟਰ ਹਰਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਰਜਨੀਸ਼ ਸ਼ੁਕਲਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਅਮਲੋਹ ਵਿਖੇ ਕਰਵਾਇਆ ਗਿਆ ਹੈ।