
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੰਡੀ ਗੋਬਿੰਦਗੜ੍ਹ ਵਿਖੇ ਹੋਵੇਗਾ ਭਰਵਾਂ ਸਵਾਗਤ : ਰਾਜੂ ਖੰਨਾ, ਖ਼ਾਲਸਾ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਤਹਿਤ 31 ਅਗਸਤ ਨੂੰ ਸਵੇਰੇ 10 ਵਜੇ ਹਲਕਾ ਅਮਲੋਹ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਲਾਲ ਬੱਤੀ ਚੌਕ ਵਿਖੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਸਰਕਲਾਂ ਦੇ ਆਗੂਆਂ ਅਤੇ ਵਰਕਰਾਂ ਨਾਲ ਗੁਰਦੁਆਰਾ ਸਾਹਿਬ ਕੁੱਕੜ ਮਾਜਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਜਰੀ ਅਤੇ ਬਾਬਾ ਨਿਸ਼ਾਨ ਸਿੰਘ ਨੇ ਵੀ ਸੰਬੋਧਨ ਕੀਤਾ। ਰਾਜੂ ਖੰਨਾ ਤੇ ਰਵਿੰਦਰ ਸਿੰਘ ਖ਼ਾਲਸਾ ਨੇ ਹਲਕੇ ਦੀ ਸੰਗਤ, ਵਰਕਰਾਂ ਅਤੇ ਆਗੂਆਂ ਨੂੰ ਵੱਡੀ ਗਿਣਤੀ ’ਚ ਪਰਿਵਾਰਾਂ ਸਮੇਤ ਪਹੁੰਚ ਕੇ ਮਾਰਚ ਦਾ ਸਵਾਗਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸੰਗਤ ਨਾਲ ਵਿਚਾਰ ਸਾਂਝੇ ਕਰਨਗੇ। ਮੀਟਿੰਗ ਤੋਂ ਬਾਅਦ ਆਗੂਆਂ ਵੱਲੋਂ ਲਾਲ ਬੱਤੀ ਚੌਕ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।