- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਇਸ ਮਾਮਲੇ ’ਚ ਰਣਜੀਤ ਸਿੰਘ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਤੋਂ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੇ ਇੰਦਰਜੀਤ ਸਿੰਘ ਦੀ ਹੱਤਿਆ ਕਰ ਕੇ ਲਾਸ਼ ਅਨੰਦਪੁਰ ਸਾਹਿਬ ਕੋਲ ਨਹਿਰ ’ਚ ਸੁੱਟ ਦਿੱਤੀ ਹੈ, ਜਿਸ ਤੋਂ ਬਾਅਦ ਕੇਸ ’ਚ ਹੱਤਿਆ ਦੀ ਧਾਰਾ ਜੋੜ ਦਿੱਤੀ ਗਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪਿੰਡ ਲਾਡਪੁਰ ਦੇ 30 ਸਾਲਾ ਲਾਪਤਾ ਨੌਜਵਾਨ ਇੰਦਰਜੀਤ ਸਿੰਘ ਦੇ ਕਤਲ ਦਾ ਖ਼ੁਲਾਸਾ ਹੋਣ ਤੋਂ ਬਾਅਦ ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸੋਮਵਾਰ ਨੂੰ ਮੁੱਖ ਲਾਲ ਬੱਤੀ ਚੌਕ ’ਚ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਧਰਨਾਕਾਰੀ ਪੁਲਿਸ ’ਤੇ ਢਿੱਲੀ ਕਾਰਵਾਈ ਕਰਨ ਦੇ ਦੋਸ਼ ਲਗਾ ਰਹੇ ਸਨ, ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਧਰਨਾ ਹਟਾਇਆ ਗਿਆ। ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਲੜਕਾ ਇੰਦਰਜੀਤ 6 ਜੁਲਾਈ ਨੂੰ ਮਿੱਲ ’ਚ ਕੰਮ ’ਤੇ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਪੁਲਿਸ ਜਾਂਚ ’ਚ ਸਾਹਮਣੇ ਆਇਆ ਕਿ ਉਸ ਨੂੰ ਮਿੱਲ ਦੇ ਬਾਹਰੋਂ 4 ਵਿਅਕਤੀਆਂ ਨੇ ਅਗਵਾ ਕੀਤਾ ਸੀ, ਜਿਸ ’ਤੇ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਗਈ ਸੀ।
ਪੁਲਿਸ ਨੇ ਇਸ ਮਾਮਲੇ ’ਚ ਰਣਜੀਤ ਸਿੰਘ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਤੋਂ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੇ ਇੰਦਰਜੀਤ ਸਿੰਘ ਦੀ ਹੱਤਿਆ ਕਰ ਕੇ ਲਾਸ਼ ਅਨੰਦਪੁਰ ਸਾਹਿਬ ਕੋਲ ਨਹਿਰ ’ਚ ਸੁੱਟ ਦਿੱਤੀ ਹੈ, ਜਿਸ ਤੋਂ ਬਾਅਦ ਕੇਸ ’ਚ ਹੱਤਿਆ ਦੀ ਧਾਰਾ ਜੋੜ ਦਿੱਤੀ ਗਈ ਹੈ। ਪੁਲਿਸ ਨੇ ਪਰਿਵਾਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਬਾਕੀ ਫ਼ਰਾਰ ਮੁਲਜ਼ਮਾਂ ਨਰਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਇਕ ਹੋਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਹਿਰ ’ਚੋਂ ਲਾਸ਼ ਦੀ ਭਾਲ ਜਾਰੀ ਹੈ।